08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮਹਿਤਪੁਰ 'ਚ ਨਗਰ ਪੰਚਾਇਤ ਦੀਆਂ ਚੋਣਾਂ ਦਾ ਵੱਜਿਆ ਬਿਗਲ <br/>

Ad Position 21
No active advertisement
ਅਜੀਤ ਡੈਸਕ 22-04-2026
ਮਹਿਤਪੁਰ, 21 ਅਪ੍ਰੈਲ (ਲਖਵਿੰਦਰ ਸਿੰਘ)- ਨਗਰ ਪੰਚਾਇਤ ਭੰਗ ਹੋਣ ਤੋਂ ਬਾਅਦ ਆਉਣ ਵਾਲੀਆਂ ਨਗਰ ਪੰਚਾਇਤ ਦੀਆਂ ਚੋਣਾਂ ਸੰਬੰਧੀ ਵੱਖ-ਵੱਖ ਪਾਰਟੀਆਂ ਵਲੋਂ ਆਪੋ ਆਪਣੀਆਂ ਰਣਨੀਤੀਆਂ ਅਨੁਸਾਰ ਵਰਕਰਾਂ ਨਾਲ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਜਿਸ ਦਾ ਕਾਂਗਰਸ ਪਾਰਟੀ ਵੱਲੋਂ ਚੋਣਾਂ ਦਾ ਬਿਗਲ ਵਜਾਉਂਦਿਆਂ ਨਗਰ ਪੰਚਾਇਤ ਮਹਿਤਪੁਰ ਦੇ ਸਾਬਕਾ ਕੌਂਸਲਰ ਅਤੇ ਮਹਿਤਪੁਰ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ ਗਈ | ਜਿਸ 'ਚ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਸਾਬਕਾ ਕੌਸਲਰਾਂ ਤੇ ਮੁਹਤਬਰਾਂ ਦੇ ਚੋਣਾਂ ਸਬੰਧੀ ਵਿਚਾਰ ਵੀ ਲਏ | ਇਸ ਸਬੰਧੀ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਲਈ ਅੱਜ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਆਉਣ ਵਾਲੀਆਂ ਚੋਣਾਂ ਵਰਕਰਾਂ ਅਤੇ ਸੀਨੀਅਰ ਲੀਡਰਾਂ ਦੇ ਸਹਿਯੋਗ ਨਾਲ ਪੂਰੇ ਜ਼ੋਰਾਂ ਸ਼ੋਰਾਂ 'ਤੇ ਲੜੀਆਂ ਜਾਣਗੀਆਂ | ਇਸ ਮੌਕੇ ਨਗਰ ਪੰਚਾਇਤ ਮਹਿਤਪੁਰ ਦੇ ਸਾਬਕਾ ਪ੍ਰਧਾਨ ਰਮੇਸ਼ ਮਹੇ, ਕਾਗਰਸ ਦੇ ਬਲਾਕ ਪ੍ਰਧਾਨ ਕੌਸਲਰ ਮਹਿੰਦਰਪਾਲ ਸਿੰਘ ਟੁਰਨਾ, ਸੋਨੂ ਕੰਗ ਪੀ.ਏ, ਕੌਂਸਲਰ ਕਮਲ ਕਸ਼ੋਰ, ਸੁਰਿੰਦਰ ਸਿੰਘ ਚਾਹਲ, ਕਸ਼ਮੀਰੀ ਲਾਲ, ਪ੍ਰਸ਼ੋਤਮ ਲਾਲ, ਅਸ਼ੋਕ ਸੇਤੀਆ, ਬਲਵੰਤ ਸਿੰਘ ਸਮਰਾ,ਕੌਂਸਲਰ ਹਰਪ੍ਰੀਤ ਸਿੰਘ ਪੀਤਾ,ਕੌਂਸਲਰ ਰਾਜ ਕੁਮਾਰ ਜੱਗਾ, ਕੁਲਵਿੰਦਰ ਸੰਧੂ ਰਕੇਸ਼ ਮਹਿਤਾ, ਹੋਰ ਕਾਂਗਰਸੀ ਲੀਡਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੂਰਮਹਿਲ ਵਿਚ ਭਗਵਾਨ ਪਰਸ਼ੂਰਾਮ ਦਾ ਜਨਮ ਦਿਨ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਮਹਿਤਪੁਰ 'ਚ ਭਗਵਾਨ ਪਰਸ਼ੂਰਾਮ ਜੈਅੰਤੀ ਧੂਮਧਾਮ ਨਾਲ ਮਨਾਈ <br/>
Ad Position 24