ਸ਼ਾਹਕੋਟ, 21 ਅਪ੍ਰੈਲ (ਦਲਜੀਤ ਸਿੰਘ ਸਚਦੇਵਾ)-ਸ਼ਾਹਕੋਟ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂਆਂ ਤੇ ਐੱਮ. ਸੀਜ਼ ਨੇ ਲਛਮਣ ਸੋਬਤੀ ਨੂੰ ਸ਼ਹਿਰੀ ਪ੍ਰਧਾਨ ਬਣਾਉਣ 'ਤੇ ਕਾਂਗਰਸ ਹਾਈਕਮਾਂਡ ਤੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ | ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਪਵਨ ਪੁਰੀ ਸਾਬਕਾ ਪ੍ਰਧਾਨ, ਯਸ਼ਪਾਲ ਗੁਪਤਾ ਸਾਬਕਾ ਵਾਈਸ ਚੇਅਰਮੈਨ, ਅਸ਼ੋਕ ਜੈਨ ਸੀਨੀ: ਕਾਂਗਰਸੀ ਆਗੂ, ਕਪਿਲ ਗੁਪਤਾ ਸਾਬਕਾ ਵਾਈਸ ਚੇਅਰਮੈਨ, ਪਵਨ ਅਗਰਵਾਲ ਸਾਬਕਾ ਐੱਮ. ਸੀ., ਪਵਨ ਜੁਨੇਜਾ ਕਾਂਗਰਸੀ ਆਗੂ ਤੇ ਡਾ. ਅਰਵਿੰਦਰ ਸਿੰਘ ਰੂਪਰਾ ਸਾਬਕਾ ਐੱਮ. ਸੀ. ਨੇ ਇਸ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਆਪਣੇ ਮਿਹਨਤੀ ਤੇ ਵਫ਼ਾਦਾਰ ਆਗੂਆਂ ਦੀ ਕਦਰ ਕਰਦੀ ਹੈ | ਪਾਰਟੀ ਨੇ ਲਛਮਣ ਸੋਬਤੀ ਨੂੰ ਸ਼ਹਿਰੀ ਪ੍ਰਧਾਨ ਦਾ ਅਹੁਦਾ ਦੇ ਕੇ ਉਸ ਦਾ ਮਾਣ ਵਧਾਇਆ ਹੈ | ਸੋਬਤੀ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ ਤੇ ਇਸ ਨੇ ਹਮੇਸ਼ਾ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕੀਤਾ ਹੈ | ਕਾਂਗਰਸੀ ਆਗੂਆਂ ਨੇ ਕਿਹਾ ਕਿ ਹਲਕਾ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਸੋਬਤੀ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਉਸ ਨੂੰ ਸ਼ਹਿਰੀ ਪ੍ਰਧਾਨ ਬਣਾਇਆ ਹੈ | ਉਨ੍ਹਾਂ ਕਿਹਾ ਕਿ ਲਛਮਣ ਸੋਬਤੀ ਦੀ ਅਗਵਾਈ ਹੇਠ 2027 ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਹਕੋਟ ਸ਼ਹਿਰ 'ਚੋਂ ਵਧੀਆ ਪ੍ਰਦਰਸ਼ਨ ਕਰੇਗੀ | ਸੋਬਤੀ ਨੇ ਕਿਹਾ ਕਿ ਉਹ ਸ਼ਹਿਰ 'ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ | ਇਸ ਤੋਂ ਇਲਾਵਾ ਸੀਨੀ: ਕਾਂਗਰਸ ਆਗੂ ਰਾਜੇਸ਼ ਗੁਪਤਾ, ਟਿੰਪੀ ਕੁਮਰਾ ਕਾਂਗਰਸੀ ਆਗੂ, ਸ੍ਰੀਮਤੀ ਪਰਮਜੀਤ ਕੌਰ ਬਜਾਜ ਐੱਮ. ਸੀ, ਅਮਰਜੀਤ ਕੌਰ ਸਚਦੇਵਾ ਸ਼ਹਿਰੀ ਪ੍ਰਧਾਨ ਮਹਿਲਾ ਵਿੰਗ, ਕੁਲਜੀਤ ਰਾਣੀ ਐੱਮ. ਸੀ. ਤੇ ਵੰਦਨਾ ਮਿੱਤਲ ਐੱਮ. ਸੀ. ਨੇ ਵੀ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਹੈ |