08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬਿੱਲੀ ਬੜੈਚ ਅਕੈਡਮੀ ਦਾ ਸੀ.ਬੀ.ਐੱਸ.ਈ. ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 22-04-2026
ਮਲਸੀਆਂ, 21 ਅਪ੍ਰੈਲ (ਦਲਜੀਤ ਸਿੰਘ ਸਚਦੇਵਾ)-ਸੀ. ਬੀ. ਐੱਸ. ਈ. ਵਲੋਂ ਐਲਾਨੇ ਦਸਵੀਂ ਦੇ ਨਤੀਜਿਆਂ 'ਚ ਸ੍ਰੀ ਗੁਰੂ ਹਰਿਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਗੁਰਮੇਜ ਸਿੰਘ ਨੇ ਕਿਹਾ ਕਿ ਦਸਵੀਂ 'ਚੋਂ ਵਿਦਿਆਰਥੀ ਕਰਨਵੀਰ ਸਿੰਘ, ਸਿਮਰਪ੍ਰੀਤ ਕੌਰ, ਕੋਮਲਪ੍ਰੀਤ ਕੌਰ ਤੇ ਮਨਰੂਪ ਕੌਰ ਨੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੇ ਅਧਿਆਪਕਾਂ, ਮਾਪਿਆਂ ਤੇ ਅਕੈਡਮੀ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਪ੍ਰੀਖਿਆ ਦੇ ਨਤੀਜੇ ਜਿਥੇ ਵਿਦਿਆਰਥੀਆਂ ਦੇ ਭਵਿੱਖ ਨੂੰ ਤੈਅ ਕਰਦੇ ਹਨ, ਉੱਥੇ ਉਨ੍ਹਾਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ | ਅਕੈਡਮੀ ਦੇ ਪਿ੍ੰਸੀਪਲ ਸਤਿੰਦਰ ਸਿੰਘ ਨੇ ਕਿਹਾ ਕਿ ਅਕੈਡਮੀ ਦੇ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਮੂਹ ਕਮੇਟੀ ਮੈਂਬਰਾਂ ਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਕਾਮਯਾਬੀ 'ਤੇ ਖੁਸ਼ੀ ਪ੍ਰਗਟ ਕੀਤੀ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਨੀਲਮ ਰਾਣੀ ਨੇ ਸ਼ਹਿਰ ਵਾਸੀਆਂ ਨੂੰ ਦਿੱਤੀ ਸੌਗਾਤ ਅਗਲੀ ਖ਼ਬਰ ਲਛਮਣ ਸੋਬਤੀ ਨੂੰ ਸ਼ਹਿਰੀ ਪ੍ਰਧਾਨ ਬਣਾਉਣ 'ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ
Ad Position 24