08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਮਾਜ ਸੇਵਕ ਜਸਬੀਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਲੋੜੀਂਦਾ ਸਾਮਾਨ ਭੇਟ

Ad Position 21
No active advertisement
ਅਜੀਤ ਡੈਸਕ 22-04-2026
ਸ਼ਾਹਕੋਟ, 21 ਅਪ੍ਰੈਲ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)- ਸਮਾਜ ਸੇਵਕ ਜਸਬੀਰ ਸਿੰਘ ਅਤੇ ਜਸਵੀਰ ਕੌਰ ਵਾਸੀ ਬਾਜਵਾ ਖੁਰਦ (ਸ਼ਾਹਕੋਟ) ਵਲੋਂ ਆਪਣੀ ਨੇਕ ਕਮਾਈ 'ਚੋਂ ਸਰਕਾਰੀ ਪ੍ਰਾਇਮਰੀ ਸਕੂਲ, ਬਾਜਵਾ ਖੁਰਦ ਵਿਖੇ ਪੜ੍ਹਦੇ ਸਮੂਹ ਵਿਦਿਆਰਥੀਆਂ ਨੂੰ ਨਵੇਂ ਵਿੱਦਿਅਕ ਸੈਸ਼ਨ 2026-27 ਦੌਰਾਨ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸਟੇਸ਼ਨਰੀ, ਪਾਣੀਆਂ ਦੀਆਂ ਬੋਤਲਾ ਅਤੇ ਲੰਚ ਬਾਕਸ ਵੰਡੇ ਗਏ | ਇਸ ਮੌਕੇ ਸਮਾਜ ਸੇਵਕ ਜਸਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ 'ਚ ਅੱਗੇ ਵੱਧਣ ਲਈ ਵੀ ਪ੍ਰੇਰਿਤ ਕੀਤਾ | ਸਕੂਲ ਮੁਖੀ ਕਿਰਨ ਅਰੋੜਾ ਨੇ ਕਿਹਾ ਕਿ ਸਮਾਜ ਸੇਵਕ ਜਸਬੀਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਕੀਤਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ, ਜਿਸ ਨਾਲ ਵਿਦਿਆਰਥੀ ਪੜ੍ਹਾਈ ਪ੍ਰਤੀ ਉਤਸ਼ਾਹਿਤ ਹੋਣਗੇ | ਉਨ੍ਹਾਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸਮਾਜ ਸੇਵਕ ਜਸਬੀਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ | ਇਸ ਮੌਕੇ ਵਿਮਲਜੀਤ ਕੌਰ, ਕਿਰਨਜੋਤ ਕੌਰ, ਗੁਰਜੀਤ ਕੌਰ ਆਂਗਣਵਾੜੀ ਵਰਕਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਿੰਦਰ ਸਿੰਘ ਯੂ.ਕੇ. ਵਲੋਂ ਸਰਕਾਰੀ ਸਕੂਲ ਤਲਵਣ ਨੂੰ 10,000 ਰੁਪਏ ਭੇਟ ਅਗਲੀ ਖ਼ਬਰ ਚੱਕ ਸਾਹਬੂ ਵਿਖੇ ਮਨਾਇਆ ਡਾ. ਅੰਬੇਡਕਰ ਦਾ ਜਨਮ ਦਿਨ
Ad Position 24