08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਭਿੰਦਾ ਸੁਨਿਆਰਾ ਕਾਂਗਰਸ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 22-04-2026
ਸ਼ਾਹਕੋਟ, 21 ਅਪ੍ਰੈਲ (ਨਗਿੰਦਰ ਸਿੰਘ ਬਾਂਸਲ)-ਸ਼ਾਹਕੋਟ ਦੇ ਵਾਰਡ ਨੰਬਰ 4 ਤੋਂ ਨਗਰ ਪੰਚਾਇਤ ਚੋਣਾਂ 'ਚ ਆਮ ਆਦਮੀ ਪਾਰਟੀ ਵਲੋਂ ਐੱਮ. ਸੀ. ਦੀ ਚੋਣ ਲੜਨ ਵਾਲੇ 'ਆਪ' ਆਗੂ ਪਰਵਿੰਦਰ ਕੁਮਾਰ ਮੈਸਨ (ਭਿੰਦਾ ਸੁਨਿਆਰਾ) ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਕਾਂਗਰਸ ਦੇ ਸ਼ਹਿਰੀ ਪ੍ਰਧਾਨ ਲਛਮਣ ਸੋਬਤੀ, ਹਰਪਾਲ ਸਿੰਘ ਮੈਸਨ ਤੇ ਗੁਰਦਿਆਲ ਸਿੰਘ ਜਾਫਰਾਪੁਰ ਦੀ ਪ੍ਰੇਰਨਾ ਸਦਕਾ ਕਾਂਗਰਸ 'ਚ ਸ਼ਾਮਿਲ ਹੋਏ ਭਿੰਦਾ ਸੁਨਿਆਰਾ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਜਦੋਂ ਤੋਂ ਮੈਂ ਸਿਆਸਤ ਕਰਨੀ ਸ਼ੁਰੂ ਕੀਤੀ ਹੈ ਉਦੋਂ ਤੋਂ ਹੀ ਕਦੇ ਵੀ ਕਿਸੇ ਨੂੰ ਜ਼ਬਰਦਸਤੀ ਜਾਂ ਦਬਾਅ ਹੇਠ ਕਾਂਗਰਸ ਪਾਰਟੀ 'ਚ ਸ਼ਾਮਿਲ ਨਹੀਂ ਕੀਤਾ | ਹਲਕੇ ਦੇ ਲੋਕਾਂ ਵਲੋਂ ਮਿਲ ਰਿਹਾ ਪਿਆਰ ਉਨ੍ਹਾਂ ਵਲੋਂ ਕੀਤੀ ਸਾਫ਼ ਸੁਥਰੀ ਸਿਆਸਤ ਦਾ ਨਤੀਜਾ ਹੈ | ਇਸ ਮÏਕੇ ਭਿੰਦਾ ਸੁਨਿਆਰਾ ਨੇ ਕਿਹਾ ਕਿ ਉਹ ਹਲਕਾ ਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਹਲਕੇ ਪ੍ਰਤੀ ਵਿਕਾਸਪੱਖੀ ਨੀਤੀ ਤੋਂ ਪ੍ਰਭਾਵਿਤ ਹਨ | ਇਸ ਮੋਕੇ ਅਜਮੇਰ ਸਿੰਘ ਸ਼ੇਰੋਵਾਲੀਆ, ਗੁਲਜ਼ਾਰ ਸਿੰਘ ਥਿੰਦ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਸੁਖਦੀਪ ਸਿੰਘ ਸੋਨੂੰ ਕੰਗ ਪੀ. ਏ., ਕਮਲ ਬਦੇਸ਼ਾ ਢੰਡੋਵਾਲ, ਡਾ. ਗੁਰਨੇਕ ਸਿੰਘ ਰੌਂਤ, ਵਰੁਣ ਮਲਹੋਤਰਾ, ਗੁਰਪ੍ਰੀਤ ਸਿੰਘ ਬੱਬੂ, ਡਾ. ਰਾਜੇਸ਼ ਚÏਹਾਨ, ਸੱਤੀ ਅਗਰਵਾਲ, ਅਮਨਦੀਪ ਸੈਦਪੁਰੀ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕÏਰ ਖ਼ਾਲਸਾ ਕਾਲਜ-ਸਕੂਲ ਢੰਡੋਵਾਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ ਧਰਤੀ ਮਾਂ ਦਾ ਧੰਨਵਾਦ ਕਰਨ ਤੇ ਮੁਆਫ਼ੀ ਮੰਗਣ ਦਾ ਦਿਨ-ਸੰਤ ਸੀਚੇਵਾਲ <br/>
Ad Position 24