ਸ਼ਾਹਕੋਟ, 21 ਅਪ੍ਰੈਲ (ਬਾਂਸਲ)-ਮਾਤਾ ਸਾਹਿਬ ਕÏਰ ਖ਼ਾਲਸਾ ਕਾਲਜ ਤੇ ਸਕੂਲ ਢੰਡੋਵਾਲ (ਸ਼ਾਹਕੋਟ) 'ਚ ਸੰਸਥਾ ਦੇ ਡਾਇਰੈਕਟਰ ਆਰ. ਕੇ. ਜੈਨ ਦੀ ਅਗਵਾਈ ਅਤੇ ਸਕੂਲ ਪਿ੍ੰਸੀਪਲ ਰੇਖਾ ਸ਼ਰਮਾ ਤੇ ਕਾਲਜ ਪਿ੍ੰਸੀਪਲ (ਕਾ) ਪ੍ਰਵੀਨ ਕÏਰ ਦੀ ਦੇਖ ਰੇਖ ਹੇਠ 'ਵਿਸ਼ਵ ਧਰਤੀ ਦਿਵਸ' ਮਨਾਇਆ | ਇਸ ਮÏਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸਕੂਲ 'ਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ | ਇਸ ਮÏਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਸ੍ਰੀ ਜੈਨ ਨੇ ਕਿਹਾ ਕਿ 'ਵਿਸ਼ਵ ਧਰਤੀ ਦਿਵਸ' ਮਨਾਏ ਜਾਣ ਦਾ ਮੁੱਖ ਉਦੇਸ਼ ਧਰਤੀ ਤੇ ਇਸ ਦੇ ਵਾਤਾਵਰਨ ਨੂੰ ਸੁਰੱਖਿਅਤ ਰੱਖਣਾ ਤੇ ਪ੍ਰਦੂਸ਼ਣ ਘਟਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ | ਉਨ੍ਹਾਂ ਕਿਹਾ ਕਿ ਇਸ ਦਿਨ ਬੂਟੇ ਲਗਾਉਣ, ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਤੇ ਧਰਤੀ ਮਾਤਾ ਦੀ ਸੰਭਾਲ ਕਰਨ ਦਾ ਪ੍ਰਣ ਲਿਆ ਜਾਂਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਸ਼ੁੱਧ ਰਹਿ ਸਕੇ | ਇਸ ਮÏਕੇ ਸਕੂਲ-ਕਾਲਜ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਤੇ ਭਾਸ਼ਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਰਾਹੀਂ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਦਾ ਸੰਦੇਸ਼ ਦਿੱਤਾ | ਸਕੂਲ ਪਿ੍ੰਸੀਪਲ ਸ੍ਰੀਮਤੀ ਰੇਖਾ ਰਾਣੀ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਦੱਸਦਿਆਂ ਧਰਤੀ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਪ੍ਰੇਰਿਤ ਕੀਤਾ | ਇਸ ਮÏਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |