ਸ਼ਾਹਕੋਟ, 21 ਅਪ੍ਰੈਲ (ਸੁਖਦੀਪ ਸਿੰਘ)-ਸ਼ਾਹਕੋਟ ਸਬ-ਡਵੀਜ਼ਨ ਦੇ ਨਵੇਂ ਡੀ. ਐਸ. ਪੀ. ਸਰਵਣ ਸਿੰਘ ਬੱਲ ਵਲੋਂ ਚਾਰਜ ਸੰਭਾਲਣ ਉਪਰੰਤ ਪ੍ਰੈੱਸ ਨਾਲ ਮਿਲਣੀ ਕੀਤੀ ਗਈ | ਇਸ ਮੌਕੇ ਉਨ੍ਹਾਂ ਇਲਾਕੇ ਦੇ ਹਾਲਾਤਾਂ ਬਾਰੇ ਜਾਣਕਾਰੀ ਲਈ | ਉਨ੍ਹਾਂ ਕਿਹਾ ਕਿ ਸ਼ਾਹਕੋਟ ਸਬ-ਡਵੀਜ਼ਨ ਦੇ ਥਾਣੇ ਸ਼ਾਹਕੋਟ, ਲੋਹੀਆਂ ਤੇ ਮਹਿਤਪੁਰ ਅਧੀਨ ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ 'ਚ ਬਖਸ਼ਿਆ ਨਹੀਂ ਜਾਵੇਗਾ | ਇਸ ਤੋਂ ਇਲਾਵਾ ਬੁਲੇਟ ਦੇ ਪਟਾਕੇ ਪਾਉਣ ਜਾਂ ਹੁੱਲੜਬਾਜ਼ੀ ਕਰਨ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪ੍ਰੈੱਸ ਤੇ ਚੰਗੇ ਵਿਅਕਤੀਆਂ ਦੇ ਸਹਿਯੋਗ ਤੇ ਸੁਝਾਵਾਂ ਨਾਲ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕੀਤੇ ਜਾਣਗੇ |