ਨਕੋਦਰ, 21 ਅਪ੍ਰੈਲ (ਗੁਰਵਿੰਦਰ ਸਿੰਘ)-ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੁਮਨ ਨਕੋਦਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪ੍ਰੋਫੈਸਰ ਹਰਜੀਤ ਕੌਰ ਰਿਟਾਇਰਡ ਪਿ੍ੰਸੀਪਲ ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੁਮਨ ਨਕੋਦਰ ਤੇ ਕਾਲਜ ਸਕੱਤਰ ਤੇ ਨਗਰ ਕੌਂਸਲ ਨਕੋਦਰ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਗੁਰਪ੍ਰੀਤ ਸਿੰਘ ਸੰਧੂ ਸ਼ਾਮਿਲ ਹੋਏ, ਉਨ੍ਹਾਂ ਨਾਲ ਕਮੇਟੀ ਮੈਂਬਰ ਬਲਰਾਜ ਸਿੰਘ ਸਿਆਣੀਵਾਲ, ਗੁਰਸਿਮਰਨਪਾਲ ਸਿੰਘ ਚÏਧਰੀ, ਜਸਕਰਨ ਭਾਟੀਆ, ਸੁਖਵਿੰਦਰ ਸਿੰਘ ਨੰਬਰਦਾਰ ਆਲੋਵਾਲ ਜਿਨ੍ਹਾਂ ਦਾ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਵਾਣੀ ਦੱਤ ਸ਼ਰਮਾ ਵਲੋਂ ਫੁਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ | ਇਸ ਮÏਕੇ ਮੁੱਖ ਮਹਿਮਾਨ ਵਲੋਂ 500 ਦੇ ਲਗਪਗ ਵਿਦਿਆਰਥਣਾਂ ਨੂੰ , ਜਿਨ੍ਹਾਂ ਵਿਚ ਯੂਨੀਵਰਸਿਟੀ ਮੈਰਿਟ ਹੋਲਡਰਜ਼, ਅਕੈਡੈਮੀਕਸ ਤੇ ਵੱਖ-ਵੱਖ ਗਤੀਵਿਧੀਆਂ ਵਿਚ ਕਾਲਜ ਦਾ ਨਾਂਅ ਰÏਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ ਅਤੇ ਵਿਦਿਆਰਥਣਾਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਸੰਗੀਤ ਵਿਭਾਗ ਵਲੋਂ ਸ਼ਬਦ ਗਾਇਨ, ਸਰਸਵਤੀ ਵੰਦਨਾ, ਗੀਤ, ਕਾਮਰਸ ਵਿਭਾਗ ਦੀ ਦੇਖ-ਰੇਖ ਹੇਠ ਕਰਵਾਇਆ | ਭੰਗੜਾ ਖਿੱਚ ਦਾ ਕੇਂਦਰ ਰਿਹਾ | ਪ੍ਰੋਗਰਾਮ ਵਿਚ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਨੂੰ ਵੀ ਸਨਮਾਨਿਤ ਕੀਤਾ | ਪਿ੍ੰਸੀਪਲ ਮੈਡਮ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ | ਪ੍ਰੋਗਰਾਮ 'ਚ ਮੈਡਮ ਨੂਤਨ ਸ਼ਰਮਾ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੇਰਾਂ, ਪਿ੍ੰਸੀਪਲ ਸੁਦੇਸ਼ ਕੁਮਾਰੀ ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ, ਨਕੋਦਰ, ਕਾਲਜੀਏਟ ਪਿ੍ੰਸੀਪਲ ਮੈਡਮ ਹਰਵਿੰਦਰ ਕÏਰ ਵੀ ਹਾਜ਼ਿਰ ਸਨ | ਮੰਚ ਸੰਚਾਲਕ ਦੀ ਭੂਮਿਕਾ ਪ੍ਰੋ. ਰੇਖਾ ਰਾਣੀ ਤੇ ਪ੍ਰੋ ਸੰਦੀਪ ਵਲੋਂ ਨਿਭਾਈ ਗਈ | ਇਹ ਪ੍ਰੋਗਰਾਮ ਪ੍ਰੋ. ਰੇਖਾ ਰਾਣੀ, ਪ੍ਰੋ. ਸੰਦੀਪ ਤੇ ਸਟਾਫ਼ ਦੀ ਦੇਖ-ਰੇਖ ਹੇਠ ਕਰਵਾਇਆ |