23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਨਾਜਾਇਜ਼ ਉਸਾਰੀ ਦੀ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

Ad Position 21
No active advertisement
ਅਜੀਤ ਡੈਸਕ 23-04-2026

ਜਲੰਧਰ, 22 ਅਪ੍ਰੈਲ (ਸ਼ਿਵ)- ਮੁਹੱਲਾ ਸੈਂਟਰਲ ਟਾਊਨ ਨਿਵਾਸੀਆਂ ਨੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਇਕ ਸ਼ਿਕਾਇਤ ਦੇ ਕੇ ਮੁਹੱਲੇ ਵਿਚ ਮਿਲੀਭੁਗਤ ਕਰਕੇ ਰਿਹਾਇਸ਼ੀ ਜਗ੍ਹਾ ਦਾ ਗ਼ਲਤ ਨਕਸ਼ਾ ਪਾਸ ਕਰਵਾਉਣ ਦਾ ਦੋਸ਼ ਲਗਾਇਆ ਹੈ | ਇਲਾਕਾ ਵਾਸੀਆਂ ਦਾ ਕਹਿਣਾ ਸੀ ਕਿ ਮਕਾਨ ਦੀ ਭੰਨ ਤੋੜ ਕਰਕੇ ਵਪਾਰਕ ਦੁਕਾਨ ਦੀ ਉਸਾਰੀ ਕੀਤੀ ਜਾ ਰਹੀ ਹੈ | ਨਿਗਮ ਅਫ਼ਸਰਾਂ ਨੇ ਗ਼ਲਤ ਤਰੀਕੇ ਨਾਲ ਇਹ ਨਕਸ਼ਾ ਪਾਸ ਕੀਤਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਨਕਸ਼ਾ ਰਿਹਾਇਸ਼ੀ ਵਜੋਂ ਪਾਸ ਕੀਤਾ ਗਿਆ ਸੀ | ਲੋਕਾਂ ਦਾ ਕਹਿਣਾ ਸੀ ਕਿ ਇਸ ਬਾਰੇ ਪਹਿਲਾਂ ਵੀ ਸ਼ਿਕਾਇਤ ਕੀਤੀ ਗਈ ਸੀ ਜਿਸ 'ਤੇ ਕਾਰਵਾਈ ਕਰਦੇ ਹੋਏ ਨਿਗਮ ਵਲੋਂ ਬਿਲਡਿੰਗ ਨੂੰ ਸੀਲ ਕੀਤਾ ਗਿਆ ਸੀ ਪਰ ਹਲਫ਼ੀਆ ਬਿਆਨ ਦੇਣ ਦੇ ਬਾਵਜੂਦ ਇਸ ਜਗ੍ਹਾ 'ਤੇ ਕਾਰੋਬਾਰੀ ਉਸਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਾਰਵਾਈ ਕਰਨ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ, ਪਠਾਨਕੋਟ ਵੱਲ ਜਾਣ ਵਾਲਿਆਂ ਨੂੰ ਮਿਲੇਗੀ ਵੱਡੀ ਰਾਹਤ ਅਗਲੀ ਖ਼ਬਰ 'ਆਪ' ਆਗੂਆਂ ਦੀ ਮੀਟਿੰਗ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ਬਦਲੀ ਸਾਰੀ ਤਹਿਬਾਜ਼ਾਰੀ ਬਰਾਂਚ <br/>
Ad Position 24