ਜਲੰਧਰ, 22 ਅਪ੍ਰੈਲ (ਐੱਮ. ਐੱਸ. ਲੋਹੀਆ) - ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ, ਜਲੰਧਰ ਵਿਖੇ ਧਰਤੀ ਬਚਾਓ ਦਿਵਸ ਮਨਾਇਆ ਗਿਆ | ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਸੁਚੱਜੀ ਨਿਗਰਾਨੀ 'ਚ ਚੱਲ ਰਹੇ ਜੂਨੀਅਰ ਅਤੇ ਸੀਨੀਅਰ ਵਿੰਗ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਧਰਤੀ ਦੀ ਵਰਤਮਾਨ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ, ਵਿਦਿਆਰਥੀਆਂ ਵਲੋਂ ਇਸ ਦੀ ਸੁਰੱਖਿਆ ਲਈ ਕਵਿਤਾਵਾਂ, ਭਾਸ਼ਣ, ਨਾਟਕ, ਸਲੋਗਨ ਤੇ ਪੋਸਟਰ ਬਣਾ ਕੇ ਧਰਤੀ ਦੀ ਸੰਭਾਲ ਅਤੇ ਵਾਤਾਵਰਨ ਬਚਾਉਣ ਲਈ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਗਏ | ਇਸ ਤੋਂ ਇਲਾਵਾ ਕਿੰਡਰ-ਗਾਰਟਨ ਦੇ ਬੱਚਿਆਂ ਵਲੋਂ ਮੌਨ-ਅਦਾਕਾਰੀ ਪੇਸ਼ ਕੀਤੀ ਗਈ | ਵਿਦਿਆਰਥੀਆਂ ਵਲੋਂ ਸਕੂਲ ਕੈਂਪਸ 'ਚ ਪੌਦੇ ਲਗਾਏ ਗਏ | ਇਸ ਮੌਕੇ ਪਿ੍ੰਸੀਪਲ ਡਾ. ਅਪਰਣਾ ਮਹਿਤਾ ਅਤੇ ਵਾਇਸ ਪਿ੍ੰਸੀਪਲ ਜੈਸਮੀਨ ਕੌਰ ਨੇ ਵਿਦਿਆਰਥੀਆਂ ਨੂੰ ਧਰਤੀ ਦੀ ਸੰਭਾਲ ਕਰਨ ਅਤੇ ਵਾਤਾਵਰਨ ਪ੍ਰਤੀ ਆਪਣੀ ਮੌਲਿਕ ਜ਼ਿੰਮੇਵਾਰੀ ਪ੍ਰਤੀ ਸੁਚੇਤ ਰਹਿਣ ਲਈ ਉਤਸ਼ਾਹਿਤ ਕੀਤਾ |