22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪ੍ਰਕਾਸ਼ ਪੁਰਬ ਸੰਬੰਧੀ ਸੈਂਟਰਲ ਟਾਊਨ ਵਿਖੇ ਚੜ੍ਹਦੀਕਲਾ 'ਚ ਚੱਲ ਰਹੇ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 23-04-2026
ਜਲੰਧਰ, 22 ਅਪ੍ਰੈਲ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਦਿਨਾਂ ਗੁਰਮਤਿ ਸਮਾਗਮ ਬੜੀ ਚੜ੍ਹਦੀਕਲਾ 'ਚ ਚੱਲ ਰਹੇ ਹਨ, ਜਿਨ੍ਹਾਂ ਦੌਰਾਨ ਵੱਡੀ ਗਿਣਤੀ 'ਚ ਸੰਗਤ ਹਾਜ਼ਰੀ ਭਰ ਕੇ ਕੀਰਤਨ ਦਾ ਆਨੰਦ ਮਾਣ ਰਹੀ ਹੈ | ਮੰਗਲਵਾਰ ਦੀ ਸ਼ਾਮ ਹੋਏ ਸਾਮਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਅਮਰਜੀਤ ਸਿੰਘ (ਪਟਿਆਲਾ ਵਾਲਿਆਂ) ਨੇ ਕੀਰਤਨ ਦੁਆਰ ਸੰਗਤ ਨੂੰ ਨਿਹਾਲ ਕੀਤਾ | ਭਾਈ ਸ਼ਨਬੀਰ ਸਿੰਘ ਅਤੇ ਬੀਬੀ ਬਲਜਿੰਦਰ ਕੌਰ (ਖਡੂਰ ਸਾਹਿਬ ਵਾਲਿਆਂ) ਦੇ ਜਥੇ ਵਲੋਂ ਵੀ ਕੀਰਤਨ ਦੀ ਹਾਜ਼ਰੀ ਭਰੀ ਗਈ | ਸਟੇਜ ਸਕੱਤਰ ਦੀ ਸੇਵਾ ਨਿਭਾ ਰਹੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਅਤੇ ਪ੍ਰਧਾਨ ਚਰਨਜੀਤ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਜਤਿੰਦਰ ਸਿੰਘ ਖ਼ਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਗੁਰਮਿਦੰਰ ਸਿੰਘ ਗੋਮਾ, ਬਲਬੀਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਸਰਬਜੀਤ ਸਿੰਘ ਬੇਦੀ, ਸੁਖਦੇਵ ਸਿੰਘ ਸਹਿਗਲ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ ਸੱਗੂ ਐਡਵੋਕੇਟ, ਚਰਨਜੀਤ ਸਿੰਘ ਮੱਕੜ, ਗੁਰਿੰਦਰ ਸਿੰਘ ਮਝੈਲ, ਜਤਿੰਦਰ ਸਿੰਘ ਮਝੈਲ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਡਿਫੈਂਸ ਤੇ ਜ਼ਿਲ੍ਹਾ ਪ੍ਰਸ਼ਾਸਨ ਭਲਕੇ ਰਾਤ 8 ਵਜੇ ਕਰਵਾਉਣਗੇ ਏਅਰ ਰੇਡ/ਬਲੈਕਆਊਟ ਮੌਕ ਡਰਿੱਲ ਅਗਲੀ ਖ਼ਬਰ ਸਾਬਕਾ ਵਿਧਾਇਕ ਰਜਿੰਦਰ ਬੇਰੀ ਦੀ ਮਿਹਨਤ ਰੰਗ ਲਿਆਈ
Ad Position 24