22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸਿਵਲ ਡਿਫੈਂਸ ਤੇ ਜ਼ਿਲ੍ਹਾ ਪ੍ਰਸ਼ਾਸਨ ਭਲਕੇ ਰਾਤ 8 ਵਜੇ ਕਰਵਾਉਣਗੇ ਏਅਰ ਰੇਡ/ਬਲੈਕਆਊਟ ਮੌਕ ਡਰਿੱਲ

Ad Position 21
No active advertisement
ਅਜੀਤ ਡੈਸਕ 23-04-2026
ਜਲੰਧਰ, 22 ਅਪ੍ਰੈਲ (ਅ. ਬ.)- ਸ਼ਹਿਰ 'ਚ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਤਿਆਰੀਆਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਵਲ ਡਿਫੈਂਸ ਵਲੋਂ 24 ਅਪ੍ਰੈਲ ਨੂੰ ਰਾਤ 8 ਵਜੇ ਏਅਰ ਰੇਡ/ਬਲੈਕਆਉਟ ਮੌਕ ਡਰਿੱਲ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਡਿਫੈਂਸ ਜਲੰਧਰ ਦੇ ਚੀਫ ਵਾਰਡਨ ਪ੍ਰੀਤਪਾਲ ਸਿੰਘ ਨੌਟੀ ਨੇ ਦੱਸਿਆ ਕਿ ਇਹ ਮਹੱਤਵਪੂਰਨ ਪਹਿਲ ਸਿਵਲ ਡਿਫੈਂਸ ਵਲੋਂ ਜਨਹਿਤ 'ਚ ਕੀਤੀ ਜਾ ਰਹੀ ਹੈ, ਜਿਸ ਦਾ ਮਕਸਦ ਲੋਕਾਂ ਨੂੰ ਐਮਰਜੈਂਸੀ ਸਥਿਤੀਆਂ ਬਾਰੇ ਜਾਗਰੂਕ ਕਰਨਾ ਤੇ ਸੁਰੱਖਿਆ ਉਪਾਵਾਂ ਦਾ ਅਭਿਆਸ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਮੁੱਖ ਉਦੇਸ਼ ਯੁੱਧ ਵਰਗੀਆਂ ਐਮਰਜੈਂਸੀ ਜਾਂ ਹਵਾਈ ਹਮਲੇ ਵਰਗੀਆਂ ਸਥਿਤੀਆਂ 'ਚ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ | ਜ਼ਿਲ੍ਹਾ ਪ੍ਰਸ਼ਾਸਨ ਚਾਹੁੰਦਾ ਹੈ ਕਿ ਆਮ ਲੋਕ ਪਹਿਲਾਂ ਤੋਂ ਹੀ ਇਨ੍ਹਾਂ ਸਥਿਤੀਆਂ ਨਾਲ ਨਜਿੱਠਣ ਲਈ ਮਾਨਸਿਕ ਤੇ ਵਿਹਾਰਕ ਤੌਰ 'ਤੇ ਤਿਆਰ ਰਹਿਣ | ਪ੍ਰੀਤਪਾਲ ਸਿੰਘ ਨੌਟੀ ਨੇ ਦੱਸਿਆ ਕਿ ਇਸ ਪੂਰੀ ਪ੍ਰਕਿਰਿਆ 'ਚ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਸਿਵਲ ਡਿਫੈਂਸ ਅਤੇ ਹੋਰ ਏਜੰਸੀਆਂ ਮਿਲ-ਜੁਲ ਕੇ ਕੰਮ ਕਰਨਗੀਆਂ | ਸੁਰੱਖਿਆ ਪ੍ਰਬੰਧ, ਨਿਗਰਾਨੀ ਅਤੇ ਹੁਕਮਾਂ ਦੀ ਪਾਲਣਾਂ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਟੀਮਾਂ ਤਾਇਨਾਤ ਰਹਿਣਗੀਆਂ |
Ad Position 22
No active advertisement
ਪਿਛਲੀ ਖ਼ਬਰ ਕੂੜਾ ਚੁੱਕਣ ਲਈ ਆਈ ਨਵੀਂ ਮਸ਼ੀਨਰੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਸੈਂਟਰਲ ਟਾਊਨ ਵਿਖੇ ਚੜ੍ਹਦੀਕਲਾ 'ਚ ਚੱਲ ਰਹੇ ਗੁਰਮਤਿ ਸਮਾਗਮ
Ad Position 24