ਜਲੰਧਰ, 22 ਅਪ੍ਰੈਲ (ਪਵਨ ਖਰਬੰਦਾ)-ਮਾਤਾ ਗੁਜਰੀ ਖਾਲਸਾ ਮਾਡਰਨ ਸਕੂਲ ਨਿਊ ਸ਼ਹੀਦ ਬਾਬੂ ਲਾਬ ਸਿੰਘ ਨਗਰ ਜਲੰਧਰ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਉਚਾਰੇ ਸ਼ਬਦ ਨਾਲ ਕੀਤੀ ਗਈ | ਇਸ ਉਪਰੰਤ ਸਕੂਲ ਦੇ ਬੱਚਿਆਂ ਨੇ ਧਰਤੀ ਦਿਵਸ 'ਤੇ ਕਵਿਤਾਵਾਂ ਬੋਲੀਆਂ ਅਤੇ ਧਰਤੀ ਮਾਤਾ ਦੀ ਰੱਖਿਆ ਅਤੇ ਸੁਰੱਖਿਆ ਸੰਬੰਧੀ ਭਾਸ਼ਣ ਅਤੇ ਡਾਂਸ ਪੇਸ਼ ਕੀਤਾ | ਇਸ ਮੌਕੇ ਸਕੂਲ ਚੇਅਰਮੈਨ ਜਸਪਾਲ ਸਿੰਘ, ਸਕੂਲ ਪਿ੍ੰਸੀਪਲ ਅਤੇ ਸਮੂਹ ਸਕੂਲ ਅਧਿਆਪਕ ਹਾਜ਼ਰ ਸਨ | ਸਕੂਲ ਚੇਅਰਮੈਨ ਜਸਪਾਲ ਸਿੰਘ ਨੇ ਸਕੂਲ ਦੇ ਬੱਚਿਆਂ ਨੂੰ ਵਾਤਾਵਰਨ ਨੂੰ ਸਾਫ ਰੱਖਣ ਅਤੇ ਕੁਦਰਤੀ ਸਾਧਨਾਂ ਦੀ ਸਹੀ ਵਰਤੋਂ ਕਰਦੇ ਹੋਏ ਬੂਟੇ ਲਗਾਉਣ ਲਈ ਪ੍ਰੇਰਿਆ |