22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

'ਡੀ-ਸਿਲਟਿੰਗ' ਦੀ ਆੜ 'ਚ 'ਆਪ' ਆਗੂਆਂ ਨੂੰ ਮਾਈਨਿੰਗ ਦੀ ਖੁੱਲ੍ਹ ਦਿੱਤੀ- ਜਥੇਦਾਰ ਵਡਾਲਾ

Ad Position 21
No active advertisement
ਅਜੀਤ ਡੈਸਕ 23-04-2026
ਜਲੰਧਰ, 22 ਅਪ੍ਰੈਲ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਹਾਲ ਹੀ 'ਚ ਪੰਜਾਬ ਸਰਕਾਰ ਵਲੋਂ ਜ਼ਮੀਨ ਮਾਲਕਾਂ ਨੂੰ ਦਰਿਆਵਾਂ, ਚੋਆਂ ਅਤੇ ਡਰੇਨਾਂ ਆਦਿ ਦੀ ਸਫਾਈ ਦੇ ਨਾਂਅ 'ਤੇ 'ਡੀ-ਸਿਲਟਿੰਗ' ਦੀ ਖੁੱਲ੍ਹ ਦੇ ਕੇ ਇਕ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਮਾਈਨਿੰਗ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਦੀ ਬਜਾਏ ਹੁਣ ਡੀ-ਸਿਲਟਿੰਗ ਦੀ ਆੜ 'ਚ ਪੰਜਾਬ ਦੇ ਖਜ਼ਾਨੇ ਨੂੰ ਲੁੱਟਣ ਦੀ ਨਵੀਂ ਯੋਜਨਾ ਤਿਆਰ ਕੀਤੀ ਹੈ | ਜਥੇਦਾਰ ਵਡਾਲਾ ਨੇ ਕਿਹਾ ਕਿ ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਦਾ ਮੁੱਦਾ ਹਮੇਸ਼ਾ ਚਰਚਾ ਵਿਚ ਰਿਹਾ ਹੈ ਤੇ ਸਰਕਾਰਾਂ ਜਿਹੜੀ ਵੀ ਪਾਰਟੀ ਦੀਆਂ ਹੋਣ ਉਨ੍ਹਾਂ ਨੇ ਲੋਕ ਹਿੱਤਾਂ ਨੂੰ ਅਣਗੌਲਿਆਂ ਕਰਕੇ ਆਪਣੇ ਚਹੇਤਿਆਂ ਅਤੇ ਮਾਈਨਿੰਗ ਮਾਫੀਆ ਨੂੰ ਹੀ ਉਤਸ਼ਾਹਿਤ ਕੀਤਾ ਹੈ | ਇਸ ਵਾਰ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੜੇ ਵੱਡੇ ਦਾਅਵੇ ਕੀਤੇ ਸਨ ਤੇ ਪੰਜਾਬ ਦੇ ਖਜ਼ਾਨੇ 'ਚ 20000 ਕਰੋੜ ਰੁਪਏ ਜਮ੍ਹਾਂ ਕਰਵਾਉਣ ਦੀ ਗੱਲ ਕਹੀ ਸੀ ਪਰ ਇਹ ਸਾਰੇ ਦਾਅਵੇ ਅਤੇ ਵਾਅਦੇ ਝੂਠੇ ਸਾਬਤ ਹੋਏ | ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਸਿਰਫ ਆਰਥਿਕ ਤੌਰ 'ਤੇ ਹੀ ਸੂਬੇ ਦਾ ਨੁਕਸਾਨ ਨਹੀਂ ਕਰਦੀ, ਬਲਕਿ ਕੁਦਰਤ ਨਾਲ ਵੀ ਵੱਡਾ ਖਿਲਵਾੜ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਡੀ-ਸਿਲਟਿੰਗ ਸੰਬੰਧੀ ਲਿਆਂਦੀ ਗਈ ਨਵੀਂ ਨੀਤੀ ਵੀ ਨਾਜਾਇਜ਼ ਮਾਈਨਿੰਗ ਨੂੰ ਹੀ ਉਤਸ਼ਾਹਿਤ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲਾਂ ਦੀ ਏਕਤਾ ਕੌਮ ਦੀ ਭਲਾਈ ਹਿੱਤ- ਸਿੱਖ ਤਾਲਮੇਲ ਕਮੇਟੀ ਅਗਲੀ ਖ਼ਬਰ ਪ੍ਰਸ਼ਾਸਨ ਵਲੋਂ ਉਦਯੋਗਿਕ ਨੀਤੀ ਤਹਿਤ 1.85 ਕਰੋੜ ਦੇ ਇੰਸੈਟਿਵ ਨੂੰ ਪ੍ਰਵਾਨਗੀ
Ad Position 24