22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਅਕਾਲੀ ਦਲਾਂ ਦੀ ਏਕਤਾ ਕੌਮ ਦੀ ਭਲਾਈ ਹਿੱਤ- ਸਿੱਖ ਤਾਲਮੇਲ ਕਮੇਟੀ

Ad Position 21
No active advertisement
ਅਜੀਤ ਡੈਸਕ 23-04-2026
ਜਲੰਧਰ, 22 ਅਪ੍ਰੈਲ (ਐੱਮ. ਐੱਸ. ਲੋਹੀਆ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਹੋਈ ਏਕਤਾ ਦੀ ਸ਼ਲਾਘਾ ਕਰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਹਰਪ੍ਰੀਤ ਸਿੰਘ ਰੋਬਿਨ ਅਤੇ ਹਰਪਾਲ ਸਿੰਘ (ਪਾਲੀ ਚੱਢਾ) ਨੇ ਇਕ ਸਾਂਝੇ ਬਿਆਨ 'ਚ ਕਿਹਾ ਹੈ ਕਿ ਆਪਣੇ-ਆਪਣੇ ਤਰੀਕੇ ਨਾਲ ਸਿੱਖ ਪੰਥ ਦੇ ਮੁੱਦਿਆਂ ਲਈ ਸੰਘਰਸ਼ ਕਰ ਰਹੀਆਂ ਦੋਵੇਂ ਪਾਰਟੀਆਂ ਦੀ ਏਕਤਾ ਹੋਣ ਨਾਲ ਸਿੱਖੀ ਦੀ ਚੜ੍ਹਦੀ ਕਲਾ ਦੀ ਗੱਲ ਕਰਨ ਵਾਲੀਆਂ ਪਾਰਟੀਆਂ ਨੂੰ ਹੋਰ ਤਾਕਤ ਮਿਲੇਗੀ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ, ਭਾਈ ਅੰਮਿ੍ਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਅ ਕਰਵਾਉਣ ਅਤੇ ਸ਼੍ਰੋਮਣੀ ਕਮੇਟੀ ਦੀਆਂ ਚਿਰਾਂ ਤੋਂ ਲਟਕ ਰਹੀਆਂ ਚੋਣਾਂ ਦੇ ਨਾਲ-ਨਾਲ ਹੋਰ ਮੁੱਦਿਆਂ 'ਤੇ ਆਪਣੇ-ਆਪਣੇ ਢੰਗ ਨਾਲ ਸੰਘਰਸ਼ ਕਰ ਰਹੀਆਂ ਪਾਰਟੀਆਂ, ਹੁਣ ਪੰਥ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰ ਸਕਣਗੀਆਂ | ਆਗੂਆਂ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਏਕੇ ਨਾਲ ਨਾ ਸਿਰਫ਼ ਸਿੱਖ ਆਵਾਜ਼ ਨੂੰ ਤਾਕਤ ਹੀ ਨਹੀਂ ਮਿਲੇਗੀ, ਸਗੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਇਹ ਦੋਵੇਂ ਪਾਰਟੀਆਂ ਇਕ ਵੱਡੀ ਤਾਕਤ ਬਣਕੇ ਉਭਰਣਗੀਆਂ | ਉਨ੍ਹਾਂ ਕਿਹਾ ਕਿ ਕਾਮਯਾਬੀ ਲਈ ਸਿਰਫ਼ ਦੋ ਪਾਰਟੀਆਂ ਦੀ ਏਕਤਾ ਹੀ ਕਾਫ਼ੀ ਨਹੀਂ, ਇਸ ਲਈ ਸਿੱਖ ਸਰੋਕਾਰਾਂ ਲਈ ਹਰ ਵਕਤ ਤੱਤਪਰ ਰਹਿੰਦੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਸਥਾਵਾਂ ਨੂੰ ਇਕ ਹੋਣ ਦੀ ਲੋੜ ਹੈ | ਇਸ ਮੌਕੇ 'ਤੇ ਹਰਪ੍ਰੀਤ ਸਿੰਘ ਸੋਨੂੰ, ਅਰਵਿੰਦਰ ਪਾਲ ਸਿੰਘ ਬੱਬਲੂ, ਅਮਨਦੀਪ ਸਿੰਘ ਬੱਗਾ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏ.ਪੀ.ਜੇ. ਸਕੂਲ ਮਹਾਂਵੀਰ ਮਾਰਗ 'ਚ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ 'ਡੀ-ਸਿਲਟਿੰਗ' ਦੀ ਆੜ 'ਚ 'ਆਪ' ਆਗੂਆਂ ਨੂੰ ਮਾਈਨਿੰਗ ਦੀ ਖੁੱਲ੍ਹ ਦਿੱਤੀ- ਜਥੇਦਾਰ ਵਡਾਲਾ
Ad Position 24