21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਡੀ.ਐਸ.ਪੀ. ਸ਼ਾਹਕੋਟ ਨੇ ਮਹਿਤਪੁਰ ਦੇ ਪੱਤਰਕਾਰਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਪੱਤਰਕਾਰਾਂ ਨਾਲ ਪ੍ਰੈੱਸ ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦੇ ਸਮੇਂ ਡੀ.ਐਸ.ਪੀ ਸਰਵਨ ਸਿੰਘ ਬੱਲ, ਥਾਣਾ ਮੁਖੀ ਲਾਭ ਸਿੰਘ ਤੇ ਹੋਰ | ਤਸਵੀਰ:ਰੂਪਰਾ ਸਟੂਡੀਓ <br/> 23-04-2026
ਮਹਿਤਪੁਰ, 22 ਅਪ੍ਰੈਲ (ਲਖਵਿੰਦਰ ਸਿੰਘ)-ਡੀ.ਐਸ.ਪੀ ਸੁਖਪਾਲ ਸਿੰਘ ਦੀ ਬਦਲੀ ਹੋਣ ਤੋਂ ਬਾਅਦ ਆਏ ਡੀ.ਐਸ.ਪੀ ਸਰਵਨ ਸਿੰਘ ਬੱਲ ਵਲੋਂ ਸਬ.ਡਿਵੀਜ਼ਨ ਸ਼ਾਹਕੋਟ ਦਾ ਚਾਰਜ ਸੰਭਾਲਿਆ ਗਿਆ | ਜਿਨ੍ਹਾਂ ਨੇ ਸਬ.ਤਹਿਸੀਲ ਮਹਿਤਪੁਰ ਦੇ ਸਮੂਹ ਪੱਤਰਕਾਰਾਂ ਨਾਲ ਇੱਕ ਪ੍ਰੈੱਸ ਮਿਲਣੀ ਕੀਤੀ, ਜਿਸ 'ਚ ਉਨ੍ਹਾਂ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਹੋਰ ਕੰਮਾਂ ਬਾਰੇ ਜਾਣਕਾਰੀ ਲਈ | ਪੱਤਰਕਾਰਾਂ ਵਲੋਂ ਸ਼ਹਿਰ 'ਚ ਚੱਲ ਰਹੇ ਗੈਰ ਕਾਨੂੰਨੀ ਕੰਮਾਂ ਅਤੇ ਹੋਰ ਵੱਖ-ਵੱਖ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ ਸਵਰਨ ਸਿੰਘ ਬੱਲ ਨੇ ਕਿਹਾ ਕਿ ਕਿਸੇ ਵੀ ਨਸ਼ਾ ਵੇਚਣ ਨਸ਼ਾ ਵੇਚਣ ਵਾਲੇ ਦੇ ਨਾਲ ਸੰਬੰਧਿਤ ਅਤੇ ਉਨ੍ਹਾਂ ਦੀ ਹਮਾਇਤ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ | ਇਸ ਮੌਕੇ ਥਾਣਾ ਮਹਿਤਪੁਰ ਦੇ ਮੁਖੀ ਲਾਭ ਸਿੰਘ, ਮਹਿਤਪੁਰ ਥਾਣਾ ਦੇ ਸਟਾਫ਼ ਮੈਂਬਰ, ਮਹਿਤਪੁਰ ਦੇ ਸਮੂਹ ਪੱਤਰਕਾਰ ਮੈਂਬਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਧਾਮੀਆ ਕਲਾਂ ਵਿਖੇ ਆਧੁਨਿਕ ਕੰਪਿਊਟਰ ਲੈਬ ਦਾ ਉਦਘਾਟਨ ਅਗਲੀ ਖ਼ਬਰ ਭਾਈ ਸੁਖਜੀਤ ਸਿੰਘ ਖੋਸਾ ਤੇ ਸਾਥੀਆਂ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼ੁਕਰਾਨਾ ਅਰਦਾਸ <b...
Ad Position 24