ਆਦਮਪੁਰ, 22 ਅਪ੍ਰੈਲ ( ਹਰਪ੍ਰੀਤ ਸਿੰਘ)- ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ ਪਿੰਡ ਧਾਮੀਆ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਨਵੀਂ ਤਿਆਰ ਕੀਤੀ ਗਈ ਅਧੁਨਿਕ ਕੰਪਿਊਟਰ ਲੈਬ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤਿਆਰ ਹੋਈ ਇਸ ਲੈਬ ਵਿੱਚ 4 ਵੱਡੇ ਪ੍ਰੋਜੈਕਟਰ ਲਗਾਏ ਗਏ ਹਨ | ਇਸ ਲੈਬ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਵਲਾ ਨੇ ਆਪਣੇ ਕਰ-ਕਮਲਾਂ ਨਾਲ ਕੀਤਾ | ਉਦਘਾਟਨ ਤੋਂ ਬਾਅਦ ਉਨ੍ਹਾਂ ਕੰਪਿਊਟਰ ਲੈਬ ਸਕੂਲ ਪ੍ਰਬੰਧਕਾਂ ਦੇ ਹਵਾਲੇ ਕੀਤੀ | ਇਸ ਮੌਕੇ ਪਾਵਲਾ ਨੇ ਸਕੂਲ ਦੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ, ਜਿਨ੍ਹਾਂ ਨੇ ਪ੍ਰੀਖਿਆਵਾਂ ਵਿੱਚ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕੀਤੀ ਹੈ |?ਸਮਾਗਮ ਨੂੰ ਸੰਬੋਧਨ ਕਰਦਿਆਂ ਪਾਵਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਸਕੂਲ ਦੀ ਗਰਾਊਾਡ ਵਿੱਚ ਮਨਜ਼ੂਰ ਹੋਏ ਸਟੇਡੀਅਮ ਦਾ ਕੰਮ ਵੀ ਜਲਦੀ ਮੁਕੰਮਲ ਕਰਕੇ ਪਿੰਡ ਦੇ ਹਵਾਲੇ ਕਰ ਦਿੱਤਾ ਜਾਵੇਗਾ | ਸਟੇਡੀਅਮ ਲਈ ਟਿਊਬਵੈੱਲ ਪਹਿਲਾਂ ਹੀ ਲਗਾਇਆ ਜਾ ਚੁੱਕਾ ਹੈ ਅਤੇ ਲੋੜੀਂਦਾ ਮਟੀਰੀਅਲ ਵੀ ਪਹੁੰਚ ਚੁੱਕਾ ਹੈ | ਇਸ ਤੋਂ ਇਲਾਵਾ ਉਨ੍ਹਾਂ ਪਿੰਡ ਵਿੱਚ ਸਰਕਾਰ ਵੱਲੋਂ ਪਾਸ ਕੀਤੀ ਗਈ ਲਾਇਬ੍ਰੇਰੀ ਦਾ ਕੰਮ ਵੀ ਜਲਦੀ ਸ਼ੁਰੂ ਕਰਵਾਉਣ ਦਾ ਵਿਸ਼ਵਾਸ ਦਿਵਾਇਆ | ?ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮੈਡਮ ਅਮਨਦੀਪ ਕੌਰ, ਸਰਪੰਚ ਭੁਪਿੰਦਰ ਪਾਲ ਸਿੰਘ, ਸੰਤੋਖ ਸਿੰਘ (ਮੈਂਬਰ ਪੰਚਾਇਤ), ਸ੍ਰੀਮਤੀ ਪ੍ਰਵੀਨ ਕੌਰ (ਮੈਂਬਰ ਪੰਚਾਇਤ), ਕੈਪਟਨ ਗੁਰਦੀਪ ਸਿੰਘ, ਸਤਪਾਲ ਸਿੰਘ, ਅਜੀਤ ਸਿੰਘ, ਮਾਸਟਰ ਅਮਰਜੀਤ ਸਿੰਘ, ਮਾਸਟਰ ਗੁਰਪਾਲ ਸਿੰਘ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ | ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਅਤੇ ਓਾਕਾਰ ਸਿੰਘ ਸ਼ੁਸ਼ ਵੀ ਸ਼ਾਮਿਲ ਹੋਏ |