ਕਿਸ਼ਨਗੜ੍ਹ 22 ਅਪ੍ਰੈਲ (ਹੁਸਨ ਲਾਲ) ਸਰੂਪ ਪਬਲਿਕ ਸਕੂਲ ਸਰੂਪ ਨਗਰ ਰਾਊ ਵਾਲੀ ਵਿਖੇ ਸਕੂਲ ਦੇ ਚੇਅਰਮੈਨ ਸਰਫਰਾਜ ਸਿੰਘ ਢੇਸੀ ਅਤੇ ਉਪ ਚੇਅਰ ਪਰਸਨ ਉਪਿੰਦਰਜੀਤ ਕੌਰ ਢੇਸੀ ਦੀ ਅਗਵਾਈ 'ਚ ਅਤੇ ਪਿ੍ੰਸੀਪਲ ਨੀਰਜ ਕੇ ਸੰਧੂ ਦੀ ਦੇਖ ਰੇਖ ਹੇਠ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਵਿਸ਼ੇਸ਼ ਸਵੇਰ ਦੀ ਅਸੈਂਬਲੀ ਦਾ ਆਯੋਜਿਨ ਕੀਤਾ ਗਿਆ | ਅਸੈਂਬਲੀ ਦੀ ਸ਼ੁਰੂਆਤ ਸ਼ੁਭ ਵਿਚਾਰ ਨਾਲ ਹੋਈ, ਜਿਸ ਤੋਂ ਬਾਅਦ ਧਰਤੀ ਦਿਵਸ ਨਾਲ ਸੰਬੰਧਿਤ ਇੱਕ ਨਵਾਂ ਸ਼ਬਦ ਵਿਦਿਆਰਥੀਆਂ ਨੂੰ ਸਿਖਾਇਆ ਗਿਆ | ਵਿਦਿਆਰਥੀਆਂ ਵੱਲੋਂ ਧਰਤੀ ਦੀ ਮਹੱਤਤਾ 'ਤੇ ਇੱਕ ਸੁੰਦਰ ਟਾਪਿਕ ਪੇਸ਼ ਕੀਤਾ ਗਿਆ ਅਤੇ ਇੱਕ ਮਿੱਠੀ ਕਵਿਤਾ ਰਾਹੀਂ ਸਭ ਨੂੰ ਪ੍ਰੇਰਿਤ ਕੀਤਾ ਗਿਆ ਕਿ ਅਸੀਂ ਆਪਣੀ ਧਰਤੀ ਦੀ ਸੰਭਾਲ ਕਰੀਏ | ਇਸ ਮੌਕੇ 'ਤੇ ਇੰਟਰ-ਹਾਊਸ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਕਲਾਸ 4 ਤੋਂ 6 ਤੱਕ ਦੇ ਵਿਦਿਆਰਥੀਆਂ ਲਈ ਸਲੋਗਨ ਰਾਈਟਿੰਗ ਮੁਕਾਬਲਾ ਅਤੇ ਕਲਾਸ 7 ਤੋਂ 10 ਤੱਕ ਦੇ ਵਿਦਿਆਰਥੀਆਂ ਲਈ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਸੁੰਦਰ ਸਲੋਗਨ ਅਤੇ ਪੋਸਟਰ ਬਣਾਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ ਸੋਸ਼ਲ ਸਾਇੰਸ ਦੀ ਅਧਿਆਪਕਾ ਮਿਸ ਮਨੀਪ੍ਰੀਤ ਵੱਲੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇੱਕ ਰੋਲ ਪਲੇਅ ਗਤੀਵਿਧੀ ਵੀ ਕਰਵਾਈ ਗਈ, ਜਿਸ ਰਾਹੀਂ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਮਹੱਤਤਾ ਬਾਰੇ ਦੱਸਿਆ ਗਿਆ | ਸਮਾਗਮ ਦੇ ਅੰਤ ਵਿੱਚ ਮੈਡਮ ਮੀਨਾ ਨੇ ਵਿਦਿਆਰਥੀਆਂ ਨੂੰ ਧਰਤੀ ਦੀ ਮਹੱਤਤਾ ਤੇ ਵਾਤਾਵਰਨ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਪ੍ਰਕਿਰਤੀ ਦੀ ਰੱਖਿਆ ਕਰਨ ਲਈ ਪ੍ਰੇਰਿਤ ਕੀਤਾ | ਇਸ ਤੋਂ ਬਾਅਦ ਪਿ੍ੰਸੀਪਲ ਸ਼੍ਰੀਮਤੀ ਨੀਰਜ ਕੇ ਸੰਧੂ ਨੇ ਵੀ ਵਿਦਿਆਰਥੀਆਂ ਨੂੰ ਧਰਤੀ ਦੀ ਸਾਂਭ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ |