21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਗੁਰਦੁਆਰਾ ਸਿੰਘ ਸਭਾ ਸੈਦਪੁਰ ਝਿੜੀ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 23-04-2026
ਸ਼ਾਹਕੋਟ, 22 ਅਪ੍ਰੈਲ (ਸੁਖਦੀਪ ਸਿੰਘ)-ਗੁਰਦੁਆਰਾ ਸਿੰਘ ਸਭਾ ਸੈਦਪੁਰ ਝਿੜੀ (ਸ਼ਾਹਕੋਟ) ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅੰਗਦ ਦੇਵ ਜੀ ਅਤੇ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ | ਇਸ ਮੌਕੇ ਪਰਸੋਂ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਸਵੇਰ ਸਮੇਂ ਭੋਗ ਪਾਏ ਗਏ, ਉਪਰੰਤ ਸ਼੍ਰੋਮਣੀ ਕਮੇਟੀ ਦੇ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਤੇ ਕਵੀਸ਼ਰੀ ਜਥਾ ਭਾਈ ਗੁਰਜੰਟ ਸਿੰਘ ਝਬਾਲ ਨੇ ਸੰਗਤਾਂ ਨੂੰ ਕਥਾ ਤੇ ਗੁਰਬਾਣੀ ਸੁਣਾ ਕੇ ਨਿਹਾਲ ਕੀਤਾ | ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਧਰਮਪਾਲ ਸਿੰਘ ਦੇ ਪਰਿਵਾਰ ਵਲੋਂ ਹੋਈ | ਗ੍ਰੰਥੀ ਭਾਈ ਵਰਿੰਦਰ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਪ੍ਰਬੰਧਕ ਕਮੇਟੀ ਵਲੋਂ ਜਥਿਆਂ ਦਾ ਸਨਮਾਨ ਕੀਤਾ ਤੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ | ਸਮਾਗਮ ਦੌਰਾਨ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਚੱਕ ਦੇਸ਼ ਰਾਜ ਵਿਖੇ ਸਮਾਗਮ 26 ਨੂੰ ਅਗਲੀ ਖ਼ਬਰ ਹਵੇਲੀ ਪੱਤੀ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਗ ਦੀ ਰਵਾਨਗੀ
Ad Position 24