ਮਕਸੂਦਾਂ, 23 ਅਪ੍ਰੈਲ (ਸÏਰਵ ਮਹਿਤਾ)-ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕਮਿਸ਼ਨਰ ਪੁਲਿਸ ਜਲੰਧਰ ਧੰਨਪ੍ਰੀਤ ਕÏਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਮੁਹੱਲਾ ਕੋਟ ਬਾਬਾ ਦੀਪ ਸਿੰਘ ਨਗਰ ਵਿਚ ਇਕ ਮਹੱਤਵਪੂਰਨ ਕਾਰਵਾਈ ਅਮਲ ਵਿਚ ਲਿਆਂਦੀ ਗਈ | ਇਸ ਦÏਰਾਨ ਪੁਲਿਸ ਤੇ ਕਾਰਪੋਰੇਸ਼ਨ ਦੀ ਸਾਂਝੀ ਟੀਮ ਵਲੋਂ ਨਸ਼ਾ ਤਸਕਰੀ ਨਾਲ ਜੁੜੇ ਇਕ ਵਿਅਕਤੀ ਦੀ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ | ਜਾਣਕਾਰੀ ਅਨੁਸਾਰ ਏ. ਡੀ. ਸੀ. ਪੀ.-1 ਆਕਰਸ਼ੀ ਜੈਨ ਆਈ. ਪੀ. ਐਸ. ਦੇ ਹੁਕਮਾਂ ਤੇ ਏ. ਸੀ. ਪੀ. ਨੋਰਥ ਅਸ਼ੋਕ ਮੀਨਾ ਆਈ. ਪੀ. ਐਸ. ਦੀ ਦੇਖ-ਰੇਖ ਹੇਠ ਇਹ ਕਾਰਵਾਈ ਕੀਤੀ ਗਈ | ਇਸ ਵਿਚ ਰਵਿੰਦਰ ਕੁਮਾਰ (ਏ. ਟੀ. ਪੀ.) ਦੇ ਸਹਿਯੋਗ ਨਾਲ ਮਿਊਾਸੀਪਲ ਕਾਰਪੋਰੇਸ਼ਨ ਦੀ ਟੀਮ, ਜਿਸ ਦੀ ਅਗਵਾਈ ਬਿਲਡਿੰਗ ਇੰਸਪੈਕਟਰ ਮੁਨੀਸ਼ ਕੁਮਾਰ ਕਰ ਰਹੇ ਸਨ, ਵਲੋਂ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਇਮਾਰਤ ਨੂੰ ਢਾਹ ਦਿੱਤਾ ਗਿਆ | ਇਲਾਕੇ ਵਿਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਲਈ ਥਾਣਾ ਡਿਵੀਜ਼ਨ ਨੰਬਰ 8 ਦੇ ਐਸ. ਆਈ. ਜਗਦੀਸ਼ ਲਾਲ ਵਲੋਂ ਪੁਲਿਸ ਫੋਰਸ ਸਮੇਤ ਪੂਰਾ ਬੰਦੋਬਸਤ ਕੀਤਾ ਗਿਆ | ਜਾਣਕਾਰੀ ਮੁਤਾਬਿਕ ਢਾਹੀ ਗਈ ਇਮਾਰਤ ਮਸ਼ਹੂਰ ਨਸ਼ਾ ਤਸਕਰ ਦਲੀਪ ਸਿੰਘ ਉਰਫ਼ ਲੱਡਾ ਦੀ ਮਲਕੀਅਤ ਸੀ, ਜੋ ਮੁਹੱਲਾ ਬਾਬਾ ਦੀਪ ਸਿੰਘ ਨਗਰ ਦਾ ਰਹਿਣ ਵਾਲਾ ਹੈ | ਉਸ ਦੇ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਸਮੇਤ ਹੋਰ ਧਾਰਾਵਾਂ ਹੇਠ ਵੱਖ-ਵੱਖ ਥਾਣਿਆਂ ਵਿਚ ਲਗਭਗ ਛੇ ਮਾਮਲੇ ਦਰਜ ਹਨ | ਪੁਲਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਕਾਰਵਾਈਆਂ ਦਾ ਮਕਸਦ ਨਸ਼ਾ ਤਸਕਰੀ ਦੇ ਜਾਲ ਨੂੰ ਜੜ੍ਹ ਤੋਂ ਖਤਮ ਕਰਨਾ ਹੈ | ਗੱਲਬਾਤ ਕਰਦਿਆਂ ਏ. ਡੀ. ਸੀ. ਪੀ-1 ਆਕਰਸ਼ੀ ਜੈਨ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖਤ ਰੁਖ ਅਪਣਾਇਆ ਗਿਆ ਹੈ ਤੇ ਅੱਗੇ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ |