18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਗੈਂਗਸਟਰ ਗੋਲਡੀ ਬਰਾੜ ਦੀ ਮਾਂ ਪ੍ਰੀਤਪਾਲ ਕੌਰ ਨੂੰ ਮਿਲੀ ਜ਼ਮਾਨਤ

Ad Position 21
No active advertisement
ਅਜੀਤ ਡੈਸਕ 24-04-2026
ਜਲੰਧਰ, 23 ਅਪ੍ਰੈਲ (ਜਤਿੰਦਰ ਪੰਮੀ)-ਗੈਂਗਸਟਰ ਗੋਲਡੀ ਬਰਾੜ ਦੀ ਮਾਂ ਨੂੰ ਸ਼ੁੱਕਰਵਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਊ ਸਿੰਘ ਗਿੱਲ ਦੀ ਅਦਾਲਤ ਵਲੋਂ ਜ਼ਮਾਨਤ ਦੇ ਦਿੱਤੀ ਗਈ | ਇਸ ਮੁਕੱਦਮੇ 'ਚ ਗੈਂਗਸਟਰ ਦੀ ਪਿਤਾ ਨੂੰ ਮਹੀਨਾ ਪਹਿਲਾਂ ਹੀ ਜ਼ਮਾਨਤ ਦਿੱਤੀ ਜਾ ਚੁੱਕੀ ਹੈ | ਦੱਸਣਯੋਗ ਹੈ ਕਿ ਗੋਲਡੀ ਬਰਾੜ ਦੇ ਮਾਪਿਆਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 6 ਵਿਚ ਇਸ ਸਾਲ 14 ਜਨਵਰੀ ਨੂੰ ਡਾ. ਹਰਨੂਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੈਂਗਸਟਰ ਗੋਲਡੀ ਬਰਾੜ ਨੇ ਫੋਨ ਕਰਕੇ 3 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ | ਪੁਲਿਸ ਨੇ ਡਾ. ਹਰਨੂਰ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਤੇ ਮਾਤਾ ਪ੍ਰੀਤਪਾਲ ਕੌਰ ਖ਼ਿਲਾਫ਼ ਐੱਫ.ਆਈ.ਆਰ. ਨੰ. 10, 14-1-2026 ਅਧੀਨ ਧਾਰਾ 308 (4), 308 (7), 351, 61 (2) ਬੀ. ਐੱਨ. ਐੱਸ. ਤਹਿਤ ਕੇਸ ਦਰਜ ਕੀਤਾ ਗਿਆ ਸੀ | ਇਸ ਮਾਮਲੇ 'ਚ ਸ਼ਮਸ਼ੇਰ ਸਿੰਘ ਦੀ ਜ਼ਮਾਨਤ ਪਹਿਲਾਂ ਹੀ ਹੋ ਗਈ ਸੀ ਜਦਕਿ ਪ੍ਰੀਤਪਾਲ ਕੌਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਊ ਸਿੰਘ ਗਿੱਲ ਦੀ ਅਦਾਲਤ 'ਚ ਪੈਂਡਿੰਗ ਪਈ ਹੋਈ ਸੀ | ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਦੌਰਾਨ ਪੇਸ਼ ਹੋਏ ਥਾਣਾ ਡਵੀਜ਼ਨ ਨੰਬਰ 6 ਦੇ ਜਾਂਚ ਅਫਸਰ ਐੱਸ. ਆਈ. ਸਤਪਾਲ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਪ੍ਰੀਤਪਾਲ ਕੌਰ ਤਫਤੀਸ਼ 'ਚ ਸ਼ਾਮਿਲ ਹੋ ਗਈ ਹੈ | ਇਸ ਲਈ ਪ੍ਰੀਤਪਾਲ ਕੌਰ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਰੱਖਣ ਦੀ ਲੋੜ ਨਹੀਂ ਹੈ | ਇਸ 'ਤੇ ਅਦਾਲਤ ਨੇ ਗੋਲਡੀ ਬਰਾੜ ਦੀ ਮਾਤਾ ਪ੍ਰੀਤਪਾਲ ਕੌਰ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਉਸ ਨੂੰ ਜ਼ਮਾਨਤ ਦੇ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਚੌਕਸ-ਡੀ. ਸੀ. ਵਾਲੀਆ ਅਗਲੀ ਖ਼ਬਰ ਨਿਗਮ 'ਚ ਵੱਡੀ ਕਾਰਵਾਈ-ਯੂਨੀਅਨ ਪ੍ਰਧਾਨ ਸਮੇਤ ਕਈ ਮੁਲਾਜ਼ਮਾਂ ਦੀਆਂ ਵਰਕਸ਼ਾਪ ਤੋਂ ਬਦਲੀਆਂ
Ad Position 24