ਚੁਗਿੱਟੀ/ਜੰਡੂਸਿੰਘਾ, 23 ਅਪ੍ਰੈਲ (ਨਰਿੰਦਰ ਲਾਗੂ)-ਸਥਾਨਕ ਲੰਮਾ ਪਿੰਡ ਚੌਕ ਦੇ ਨਜ਼ਦੀਕ ਤੇਜ਼ ਰਫਤਾਰ ਇਕ ਟਿੱਪਰ ਦੀ ਟੱਕਰ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਜਿਸ ਦੀ ਪਛਾਣ ਸੁੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਸਤਨਾਮ ਨਗਰ ਚੁਗਿੱਟੀ, ਜਲੰਧਰ ਦੇ ਰੂਪ 'ਚ ਸਾਹਮਣੇ ਆਈ ਹੈ | ਦੱਸਿਆ ਜਾ ਰਿਹਾ ਹੈ ਕਿ ਉਕਤ ਨੂੰ ਟੱਕਰ ਤੋਂ ਬਾਅਦ ਉਕਤ ਚੌਕ ਦੇ ਲਾਗਲੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿਥੇ ਕਿ ਬਾਅਦ 'ਚ ਉਸ ਨੂੰ ਇਕ ਹੋਰ ਨਿੱਜੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ | ਜਿਥੇ ਕਿ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ ਗਿਆ | ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਅਗਾਂਹ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਈ-ਰਿਕਸ਼ਾ 'ਚ ਸਵਾਰ ਕੁਝ ਹੋਰ ਲੋਕਾਂ ਦੇ ਵੀ ਸੱਟਾਂ ਲੱਗੀਆਂ |