ਜਲੰਧਰ, 23 ਅਪ੍ਰੈਲ (ਪਵਨ ਖਰਬੰਦਾ)-ਸੋਮਰਸੈਟ ਇੰਟਰਨੈਸ਼ਨਲ ਸਕੂਲ 'ਚ ਵਿਸ਼ਵ ਧਰਤੀ ਦਿਵਸ ਜੋਸ਼ ਨਾਲ ਮਨਾਇਆ | ਇਸ ਮÏਕੇ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਵਲੋਂ ਧਰਤੀ ਦਿਵਸ ਨਾਲ ਸੰਬੰਧਿਤ ਭਾਸ਼ਨ, ਕਵਿਤਾਵਾਂ ਤੇ ਨਾਅਰੇ ਪੇਸ਼ ਕੀਤੇ ਗਏ | ਵਿਦਿਆਰਥੀਆਂ ਨੇ ਆਪਣੇ ਸੰਦੇਸ਼ਾਂ ਰਾਹੀਂ ਧਰਤੀ ਦੀ ਸੰਭਾਲ, ਵਾਤਾਵਰਨ ਦੀ ਰੱਖਿਆ ਤੇ ਪ੍ਰਦੂਸ਼ਣ ਮੁਕਤ ਜੀਵਨ ਦੀ ਲੋੜ 'ਤੇ ਜ਼ੋਰ ਦਿੱਤਾ | ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਨੇ ਬੱਚਿਆਂ ਨੂੰ ਬੂਟੇ ਨਾ ਕੱਟਣ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਘੱਟ ਕਰਕੇ ਹੀ ਅਸੀਂ ਧਰਤੀ ਨੂੰ ਬਚਾ ਸਕਦੇ ਹਾਂ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਿ. ਜੈਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਹਰ ਸਾਲ 22 ਅਪ੍ਰੈਲ ਨੂੰ ਪੂਰੇ ਵਿਸ਼ਵ ਵਿਚ ਧਰਤੀ ਦਿਵਸ ਮਨਾਇਆ ਜਾਂਦਾ ਹੈ ਤੇ ਇਸ ਦਿਨ ਦਾ ਉਦੇਸ਼ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਨਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੇ ਨੁਕਸਾਨਾਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮÏਕੇ ਸਕੂਲ ਵਿਚ ਬੂਟਾ ਲਗਾਉਣ ਦੀ ਵਿਸ਼ੇਸ਼ ਰਸਮ ਕੀਤੀ ਗਈ | ਇਸ ਦੌਰਾਨ ਸਕੂਲ ਦੀ ਚੇਅਰਪਰਸਨ ਜਗਦੀਪ ਕੌਰ ਤੇ ਪਿ੍ੰਸੀਪਲ ਵਨੀਤਾ ਚੱਢਾ ਨੇ ਰਲ ਕੇ ਵਿਦਿਆਰਥੀਆਂ ਦੇ ਨਾਲ ਮਿਲ ਕੇ ਬੂਟੇ ਲਗਾਏ | ਉਨ੍ਹਾਂ ਨੇ ਸਕੂਲ ਵਿਚ ਵੱਖ-ਵੱਖ ਪ੍ਰਕਾਰ ਦੇ ਛਾਂਦਾਰ ਤੇ ਫੁੱਲਦਾਰ ਬੂਟੇ ਲਗਾ ਕੇ ਹਰਿਆਲੀ ਵਧਾਉਣ ਦਾ ਸੰਦੇਸ਼ ਦਿੱਤਾ | ਸਕੂਲ ਦੀ ਚੇਅਰਪਰਸਨ ਜਗਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਸਾਡੇ ਜੀਵਨ ਲਈ ਬਹੁਤ ਜ਼ਰੂਰੀ ਹਨ ਕਿਉਂਕਿ ਇਹ ਸਾਨੂੰ ਸਾਫ ਹਵਾ ਪ੍ਰਦਾਨ ਕਰਦੇ ਹਨ ਤੇ ਵਾਤਾਵਰਨ ਦਾ ਸੰਤੁਲਨ ਬਣਾਈ ਰੱਖਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਬੂਟਿਆਂ ਦੀ ਨਿਯਮਿਤ ਦੇਖਭਾਲ ਕਰਨ ਤੇ ਪਾਣੀ ਦੇਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਇਸ ਰਸਮ ਵਿਚ ਭਾਗ ਲਿਆ ਤੇ ਬੂਟੇ ਲਗਾਉਣ ਤੋਂ ਬਾਅਦ ਉਨ੍ਹਾਂ ਨੂੰ ਪਾਣੀ ਦੇ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਕੀਤਾ |