18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਚÏਥਾ ਉਲੰਪੀਅਨ ਵਰਿੰਦਰ ਸਿੰਘ 5 ਏ ਸਾਇਡ ਮਹਿਲਾ ਹਾਕੀ ਟੂਰਨਾਮੈਂਟ ਕੱਲ੍ਹ ਤੋਂ

Ad Position 21
No active advertisement
ਅਜੀਤ ਡੈਸਕ 24-04-2026
ਜਲੰਧਰ, 23 ਅਪ੍ਰੈੈਲ (ਡਾ. ਜਤਿੰਦਰ ਸਾਬੀ)-ਚÏਥਾ ਉਲੰਪੀਅਨ ਵਰਿੰਦਰ ਸਿੰਘ 5 ਏ ਸਾਇਡ ਮਹਿਲਾ ਹਾਕੀ ਟੂਰਨਾਮੈਂਟ 25 ਤੋਂ 26 ਅਪ੍ਰੈਲ ਨੂੰ ਜਲੰਧਰ ਦੇ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਦੇ ਹਾਕੀ ਮੈਦਾਨ 'ਤੇ ਕਰਵਾਇਆ ਜਾਵੇਗਾ | ਇਸ ਸੰਬੰਧੀ ਉਲੰਪੀਅਨ ਵਰਿੰਦਰ ਸਿੰਘ ਦੇ ਸਪੁੱਤਰ ਗੁਰਪ੍ਰੀਤ ਸਿੰਘ ਤੇ ਟੂਰਨਾਮੈਂਟ ਕਮੇਟੀ ਦੇ ਮੈਂਬਰ ਕੁਲਬੀਰ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦੀ ਮੁੱਖ ਸਪਾਂਸਰ ਰਾਊਾਡ ਗਲਾਸ ਸਪੋਰਟਸ ਹੋਵੇਗੀ, ਜਦਕਿ ਟੂਰਨਾਮੈਂਟ 'ਚ ਪੰਜਾਬ ਦੀ 6 ਟੀਮਾਂ ਭਾਗ ਲੈ ਰਹੀਆਂ ਹਨ, ਇਨ੍ਹਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ¢ ਇਸ ਦੇ 25 ਅਪ੍ਰੈਲ ਨੂੰ ਲੀਗ ਮੈਚ ਖੇਡੇ ਜਾਣਗੇ ਜਦਕਿ 26 ਅਪ੍ਰੈਲ ਨੂੰ ਸਵੇਰੇ ਸੈਮੀਫਾਈਨਲ ਤੇ ਸ਼ਾਮ 4 ਵਜੇ ਫਾਈਨਲ ਮੈਚ ਖੇਡਿਆ ਜਾਵੇਗਾ | ਟੂਰਨਾਮੈਂਟ ਦਾ ਉਦਘਾਟਨ 25 ਅਪ੍ਰੈਲ ਨੂੰ ਸਵੇਰੇ 10 ਵਜੇ ਹੋਵੇਗਾ | ਟੂਰਨਾਮੈਂਟ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਹਾਕੀ ਇੰਡੀਆ ਦੇ ਮਾਨਤਾ ਪ੍ਰਾਪਤ ਅੰਪਾਇਰ ਤੇ ਤਕਨੀਕੀ ਅਧਿਕਾਰੀ ਜ਼ਿੰਮੇਵਾਰੀ ਨਿਭਾਉਣਗੇ | ਯਾਦ ਰਹੇ ਕਿ ਉਲੰਪੀਅਨ ਵਰਿੰਦਰ ਸਿੰਘ 1975 ਵਿਚ ਵਿਸ਼ਵ ਕੱਪ ਹਾਕੀ ਮੁਕਾਬਲਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਅਹਿਮ ਮੈਂਬਰ ਸਨ | ਰੇਲਵੇ ਤੋਂ ਉੱਚ ਅਧਿਕਾਰੀ ਦੇ ਅਹੁਦੇ ਤੋਂ ਰਿਟਾਇਰ ਹੋਣ ਤੋਂ ਬਾਅਦ ਉਨ੍ਹਾਂ ਨੇ ਲਗਾਤਾਰ 15 ਸਾਲ ਪੰਜਾਬ ਖੇਡ ਵਿਭਾਗ ਵਿਚ ਬਤÏਰ ਕੋਚ ਛੋਟੇ ਛੋਟੇ ਬੱਚਿਆਂ ਨੂੰ ਹਾਕੀ ਦੇ ਗੁਰ ਸਿਖਾਏ |
Ad Position 22
No active advertisement
ਪਿਛਲੀ ਖ਼ਬਰ ਇੰਨੋਸੈਂਟ ਹਾਰਟਸ ਸਪੋਰਟਸ ਹੱਬ ਲੋਹਾਰਾ 'ਚ ਇੰਟਰ-ਸਕੂਲ ਸ਼ੂਟਿੰਗ ਚੈਂਪੀਅਨਸ਼ਿਪ ਹੋਈ ਸ਼ੁਰੂ ਅਗਲੀ ਖ਼ਬਰ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਸੰਬੰਧੀ ਚੱਲ ਰਹੇ 5 ਦਿਨਾ ਗੁਰਮਤਿ ਸਮਾਗਮਾਂ ਦੀ ਹੋਈ ਸੰਪੂਰਨਤਾ
Ad Position 24