18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਨਿਊ ਸੇਂਟ ਸੋਲਜਰ ਸਕੂਲ 'ਚ ਵਿਸ਼ਵ ਪੁਸਤਕ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 24-04-2026
ਜਲੰਧਰ, 23 ਅਪ੍ਰੈਲ (ਪਵਨ ਖਰਬੰਦਾ)-ਵਿਸ਼ਵ ਪੁਸਤਕ ਦਿਵਸ ਮੌਕੇ ਗੁਰੂ ਤੇਗ ਬਹਾਦਰ ਨਗਰ ਜਲੰਧਰ ਦੇ ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇ ਆਪਣੇ ਵਿਦਿਆਰਥੀਆਂ ਵਿਚ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਕਈ ਪ੍ਰਸਿੱਧ ਲੇਖਕਾਂ ਦੀਆਂ ਰਚਨਾਵਾਂ ਨੂੰ ਉਜਾਗਰ ਕੀਤਾ | ਇਸ ਦੌਰਾਨ ਵਿਦਿਆਰਥੀਆਂ ਨੇ ਇਕ ਸੁੰਦਰ ਪੇਸ਼ਕਾਰੀ ਦਿੱਤੀ, ਜਿਸ ਵਿਚ ਸਾਹਿਤ ਦੀ ਇਕ ਵਿਭਿੰਨ ਸ਼੍ਰੇਣੀ ਦਾ ਪ੍ਰਦਰਸ਼ਨ ਕੀਤਾ | ਪ੍ਰਾਚੀਨ ਗ੍ਰੰਥਾਂ ਤੋਂ ਲੈ ਕੇ ਮਨੋਰੰਜਕ ਗਲਪ ਅਤੇ ਪੱਛਮੀ ਲੇਖਕਾਂ ਦੀਆਂ ਰਚਨਾਵਾਂ ਤੱਕ | ਇਸ ਦੌਰਾਨ ਇਕ ਕੋਰੀਓਗ੍ਰਾਫ਼ ਕੀਤੇ ਪ੍ਰਦਰਸ਼ਨ ਰਾਹੀਂ ਵਿਦਿਆਰਥੀਆਂ ਨੇ ਆਪਣੇ ਸਾਥੀਆਂ ਵਿਚ ਪੜ੍ਹਨ ਦਾ ਜਨੂੰਨ ਸਫਲਤਾਪੂਰਵਕ ਪ੍ਰੇਰਿਤ ਕੀਤਾ | ਸਕੂਲ ਡਾਇਰੈਕਟਰ ਸ੍ਰੀਮਤੀ ਸੁਸ਼ਮਾ ਹਾਂਡਾ ਨੇ ਪੜ੍ਹਨ ਲਈ ਪਿਆਰ ਪੈਦਾ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਕਿ ਕਿਤਾਬਾਂ ਅਸਲ ਵਿਚ ਸਾਡੇ ਸੱਚੇ ਸਾਥੀ ਹਨ |
Ad Position 22
No active advertisement
ਪਿਛਲੀ ਖ਼ਬਰ ਬਿ੍ਟਿਸ਼ ਓਲੀਵਿਆ ਸਕੂਲ ਨੇ 23ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਇੰਨੋਸੈਂਟ ਹਾਰਟਸ ਸਪੋਰਟਸ ਹੱਬ ਲੋਹਾਰਾ 'ਚ ਇੰਟਰ-ਸਕੂਲ ਸ਼ੂਟਿੰਗ ਚੈਂਪੀਅਨਸ਼ਿਪ ਹੋਈ ਸ਼ੁਰੂ
Ad Position 24