ਜਲੰਧਰ, 24 ਅਪ੍ਰੈਲ (ਸ਼ਿਵ)-ਭਾਜਪਾ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਰਾਘਵ ਚੱਢਾ ਤੇ ਸੰਦੀਪ ਪਾਠਕ ਨੂੰ ਭਾਜਪਾ ਪਰਿਵਾਰ 'ਚ ਸ਼ਾਮਿਲ ਹੋਣ 'ਤੇ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਹ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੀਤੇ ਜਾ ਰਹੇ ਵਿਕਾਸ-ਮੁਖੀ ਨੀਤੀਆਂ ਤੇ ਲੋਕ ਭਲਾਈ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ ਹਨ | ਸੁਸ਼ੀਲ ਸ਼ਰਮਾ ਨੇ ਕਿਹਾ ਕਿ ਦੇਸ਼ ਭਰ ਵਿਚ ਭਾਜਪਾ ਦੀ ਰਾਸ਼ਟਰੀ ਹਿੱਤ ਨੂੰ ਪਹਿਲ ਦੇਣ ਅਤੇ ਮਜ਼ਬੂਤ ਲੀਡਰਸ਼ਿਪ ਦੀ ਵਿਚਾਰਧਾਰਾ ਵਿਚ ਵਿਸ਼ਵਾਸ ਵਧ ਰਿਹਾ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਨ੍ਹਾਂ ਆਗੂਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੋਵੇਗੀ ਤੇ ਵਿਕਾਸ ਦੀ ਰਾਜਨੀਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ |