ਜਲੰਧਰ, 24 ਅਪ੍ਰੈਲ (ਸ਼ਿਵ)-ਭਾਜਪਾ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਅਸ਼ੋਕ ਸਰੀਨ ਨੇ ਆਮ ਆਦਮੀ ਪਾਰਟੀ ਦੇ ਤਿੰਨ ਰਾਜ ਸਭਾ ਸੰਸਦ ਮੈਂਬਰਾਂ- ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ ਦੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਸਵਾਗਤ ਕੀਤਾ, ਇਸ ਨੂੰ ਰਾਸ਼ਟਰੀ ਹਿੱਤ ਤੇ ਵਿਕਾਸ ਰਾਜਨੀਤੀ ਦੀ ਜਿੱਤ ਦੱਸਿਆ | ਉਨ੍ਹਾਂ ਕਿਹਾ ਕਿ ਇਹ ਫੈਸਲਾ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਦੇਸ਼ ਦੇ ਜ਼ਿੰਮੇਵਾਰ ਜਨ ਪ੍ਰਤੀਨਿਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਲਾਗੂ ਕੀਤੀਆਂ ਜਾ ਰਹੀਆਂ ਵਿਕਾਸ-ਮੁਖੀ ਨੀਤੀਆਂ, ਪਾਰਦਰਸ਼ੀ ਸ਼ਾਸਨ ਤੇ ਮਜ਼ਬੂਤ ਰਾਸ਼ਟਰੀ ਦਿ੍ਸ਼ਟੀਕੋਣ ਤੋਂ ਪ੍ਰਭਾਵਿਤ ਹੋ ਰਹੇ ਹਨ |