ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਿਹਤ ਵਿਭਾਗ ਦੀ ਟੀਮ ਨੇ ਖਾਣ-ਪੀਣ ਦੀਆਂ ਵਸਤੂਆਂ ਦੇ 7 ਸੈਂਪਲ ਭਰੇ

Ad Position 21
No active advertisement
ਅਜੀਤ ਡੈਸਕ 25-04-2026
ਜਲੰਧਰ, 24 ਅਪ੍ਰੈਲ (ਜਤਿੰਦਰ ਪੰਮੀ)-ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਵਲੋਂ ਸ਼ੁੱਕਰਵਾਰ ਨੂੰ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਸ ਦੌਰਾਨ ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਫੂਡ ਸੇਫਟੀ ਅਫਸਰ ਰਾਸੂ ਮਹਾਜਨ ਵਲੋਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦੇ 7 ਸੈਂਪਲ ਭਰੇ ਗਏ, ਜਿਨ੍ਹਾਂ 'ਚ ਦਹੀਂ, ਗੁੜ, ਫਰੂਟ ਜੂਸ, ਨਮਕੀਨ ਤੇ ਮੱਠੀਆਂ ਸ਼ਾਮਿਲ ਹਨ | ਇਸ ਦੇ ਨਾਲ ਹੀ ਵਿਭਾਗ ਦੀ ਮੋਬਾਈਲ ਫੂਡ ਸੇਫਟੀ ਵੈਨ ਰਾਹੀਂ ਮੌਕੇ 'ਤੇ ਹੀ ਦੁੱਧ, ਦਹੀਂ, ਬਰਫੀ ਤੇ ਹਲਦੀ ਪਾਊਡਰ ਦੇ 5 ਸੈਂਪਲ ਟੈਸਟ ਕੀਤੇ ਗਏ ਅਤੇ ਲੋਕਾਂ ਨੂੰ ਖਾਦ ਪਦਾਰਥਾਂ ਦੀ ਸ਼ੁੱਧਤਾ ਪ੍ਰਤੀ ਜਾਗਰੂਕ ਕੀਤਾ | ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਵਿੰਦਰ ਸਿੰਘ ਨੇ ਸਮੂਹ ਫੂਡ ਵਿਕਰੇਤਾਵਾਂ ਨੂੰ ਸਖਤ ਹਦਾਇਤ ਕੀਤੀ ਕਿ ਸਾਰੇ ਦੁਕਾਨਦਾਰਾਂ ਕੋਲ ਫੂਡ ਲਾਇਸੰਸ ਜਾਂ ਰਜਿਸਟ੍ਰੇਸ਼ਨ ਹੋਣਾ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਦੁਕਾਨਾਂ 'ਤੇ ਸਾਫ-ਸਫਾਈ ਦਾ ਵਿਸ਼ੇਸ਼ ਪ੍ਰਬੰਧ ਰੱਖਿਆ ਜਾਵੇ ਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟਖੋਰੀ ਤੋਂ ਗੁਰੇਜ ਕੀਤਾ ਜਾਵੇ | ਉਨ੍ਹਾਂ ਅੱਗੇ ਦੱਸਿਆ ਕਿ ਅੱਜ ਲਏ ਗਏ ਸਾਰੇ ਸੈਂਪਲ ਜਾਂਚ ਲਈ ਸਟੇਟ ਫੂਡ ਲੈਬੋਰਟਰੀ 'ਚ ਭੇਜੇ ਜਾ ਰਹੇ ਹਨ ਤੇ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ | ਸਿਹਤ ਵਿਭਾਗ ਵਲੋਂ ਮਿਲਾਵਟਖੋਰੀ ਨੂੰ ਰੋਕਣ ਲਈ ਇਹ ਚੈਕਿੰਗ ਮੁਹਿੰਮ ਭਵਿੱਖ 'ਚ ਵੀ ਲਗਾਤਾਰ ਜਾਰੀ ਰਹੇਗੀ | ਇਸ ਦੌਰਾਨ ਸਿਵਲ ਸਰਜਨ ਡਾ. ਰਾਜੇਸ ਗਰਗ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਦੇ ਹਰ ਨਾਗਰਿਕ ਤੱਕ ਸ਼ੁੱਧ, ਮਿਆਰੀ ਤੇ ਮਿਲਾਵਟ ਰਹਿਤ ਖਾਧ ਪਦਾਰਥਾਂ ਦੀ ਪਹੁੰਚ ਯਕੀਨੀ ਬਣਾਉਣਾ ਸਿਹਤ ਵਿਭਾਗ ਦੀ ਸਭ ਤੋਂ ਮੁੱਖ ਤਰਜੀਹ ਹੈ ਅਤੇ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕੀਮਤ 'ਤੇ ਸਮਝੌਤਾ ਨਹੀਂ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਵਿਖੇ ਕਰਵਾਏ ਵਿਸ਼ੇਸ਼ ਕੀਰਤਨ ਸਮਾਗਮ ਅਗਲੀ ਖ਼ਬਰ ਪੁਲਿਸ ਵਲੋਂ ਨਾਕੇਬੰਦੀ ਦੌਰਾਨ ਕਾਰ ਸਵਾਰਾਂ ਕੋਲੋਂ 800 ਗ੍ਰਾਮ ਹੈਰੋਇਨ ਜ਼ਬਤ, ਕੀਤੇ ਕਾਬੂ
Ad Position 24
No active advertisement