ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਵਿਖੇ ਕਰਵਾਏ ਵਿਸ਼ੇਸ਼ ਕੀਰਤਨ ਸਮਾਗਮ

Ad Position 21
No active advertisement
ਅਜੀਤ ਡੈਸਕ 25-04-2026
ਜਲੰਧਰ, 24 ਅਪ੍ਰੈਲ (ਐੱਮ. ਐੱਸ. ਲੋਹੀਆ)-ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਗਏ | ਸਲੂਜਾ ਪਰਿਵਾਰ ਦੇ ਉਪਰਾਲੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਇਨ੍ਹਾਂ ਸਮਾਗਮਾਂ ਮੌਕੇ ਰਾਤ ਸਮੇਂ ਸਜਾਏ ਵਿਸ਼ੇਸ਼ ਦੀਵਾਨਾਂ 'ਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਦੇ ਕੀਰਤਨੀਏ ਭਾਈ ਜਬਰਤੋੜ ਸਿੰਘ ਤੇ ਭਾਈ ਸ਼ੁਭਦੀਪ ਸਿੰਘ ਦੇ ਜਥਿਆਂ ਵਲੋਂ ਰਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਭਾਈ ਬਲਜੀਤ ਸਿੰਘ ਨੇ ਸੰਗਤ ਨੂੰ ਗੁਰਮਿਤ ਵਿਚਾਰਾਂ ਨਾਲ ਜੋੜਿਆ | ਸਮਾਗਮ ਦੌਰਾਨ ਸੰਗਤ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਮਾਣੀਆਂ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਕੰਵਲਜੀਤ ਸਿੰਘ ਉਬਰਾਏ, ਸਰਪਰਸਤ ਜਸਵਿੰਦਰ ਸਿੰਘ ਮੱਕੜ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ, ਜਨਰਲ ਸਕੱਤਰ ਕੰਵਲਜੀਤ ਸਿੰਘ, ਕੈਸ਼ੀਅਰ ਜੋਗਿੰਦਰ ਸਿੰਘ ਲਾਇਲਪੁਰੀ, ਪਰਮਜੀਤ ਸਿੰਘ ਭਲਵਾਨ, ਹਰਜਿੰਦਰ ਸਿੰਘ (ਲੈਂਡਲਾਰਡ), ਹਰਦੀਪ ਸਿੰਘ ਮੱਲ੍ਹੀ, ਕੁਲਵਿੰਦਰ ਸਿੰਘ ਲਾਡੀ, ਭੁਪਿੰਦਰ ਸਿੰਘ ਮੱਲ੍ਹੀ, ਗੁਰਵਿੰਦਰ ਸਿੰਘ, ਮਲਕੀਤ ਸਿੰਘ ਮੁਲਤਾਨੀ, ਪਰਵਿੰਦਰ ਸਿੰਘ ਉਬਰਾਏ (ਬੋਲਸਟਰ), ਹਰਪ੍ਰੀਤ ਸਿੰਘ ਮਝੈਲ, ਜਤਿੰਦਰ ਸਿੰਘ ਮਝੈਲ, ਦਵਿੰਦਰ ਸਿੰਘ ਰਹੇਜਾ, ਸੁਰਜੀਤ ਸਿੰਘ ਸੇਤੀਆ, ਟੀ. ਪੀ. ਸਿੰਘ ਭਾਟੀਆ, ਰਛਪਾਲ ਸਿੰਘ ਅਕਾਲੀ, ਜਸਬੀਰ ਸਿੰਘ ਦਕੋਹਾ, ਜੀ. ਐੱਸ. ਚੋਪੜਾ, ਹਰਜਿੰਦਰ ਸਿੰਘ (ਪੰਜਾਬ ਐਂਡ ਸਿੰਧ ਬੈਂਕ), ਜਗਜੀਤ ਸਿੰਘ ਵਰਾਇਟੀ, ਰਵਿੰਦਰਜੀਤ ਸਿੰਘ ਖੁਰਾਣਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੇ ਸਪਲਾਇਰਾਂ ਤੇ ਅਪਰਾਧੀਆਂ ਖ਼ਿਲਾਫ਼ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ-ਵਿਰਕ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਖਾਣ-ਪੀਣ ਦੀਆਂ ਵਸਤੂਆਂ ਦੇ 7 ਸੈਂਪਲ ਭਰੇ
Ad Position 24
No active advertisement