ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਨਸ਼ੇ ਦੇ ਸਪਲਾਇਰਾਂ ਤੇ ਅਪਰਾਧੀਆਂ ਖ਼ਿਲਾਫ਼ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ-ਵਿਰਕ

Ad Position 21
No active advertisement
ਅਜੀਤ ਡੈਸਕ 25-04-2026
ਜਲੰਧਰ, 24 ਅਪ੍ਰੈਲ (ਜਤਿੰਦਰ ਪੰਮੀ)-ਜ਼ਿਲ੍ਹਾ ਪੁਲਿਸ ਦਿਹਾਤੀ ਅਧੀਨ ਆਉਂਦੇ ਖੇਤਰ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਤੇ ਅਪਰਾਧਕ ਗਤੀਵਿਧੀਆਂ ਵਿਰੁੱਧ ਕਾਰਵਾਈ ਹੋਰ ਮਜ਼ਬੂਤ ਕਰਨ ਲਈ ਹਰਵਿੰਦਰ ਸਿੰਘ ਵਿਰਕ ਐਸ. ਐਸ. ਪੀ. ਦਿਹਾਤੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਦਿਨ-ਪ੍ਰਤੀਦਿਨ ਨਾਕਾਬੰਦੀ ਮਜ਼ਬੂਤ ਕਰਨ, ਹਾਈ-ਟੈਕ ਨਿਗਰਾਨੀ ਪ੍ਰਣਾਲੀਆਂ ਨੂੰ ਵਧਾਉਣ ਅਤੇ ਸ਼ੱਕੀ ਵਿਅਕਤੀਆਂ ਦੀ ਪੂਰੀ ਤਰ੍ਹਾਂ ਜਾਂਚ ਯਕੀਨੀ ਬਣਾਈ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਨੇ ਨਸ਼ਾ ਸਪਲਾਇਰਾਂ ਤੇ ਪ੍ਰੋਕਲੇਮਡ ਅਪਰਾਧੀਆਂ ਖ਼ਿਲਾਫ਼ ਤੇਜ਼ ਛਾਪੇਮਾਰੀ ਕਰਦਿਆਂ ਤੁਰੰਤ ਕਾਰਵਾਈ ਕਰਨ ਲਈ ਵੀ ਕਿਹਾ | ਮੀਟਿੰਗ ਦੌਰਾਨ ਨਸ਼ਾ ਤਸਕਰੀ ਤੇ ਗੈਂਗਸਟਰ ਨੈੱਟਵਰਕ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਐਸ. ਐਸ. ਪੀ. ਵਿਰਕ ਨੇ ਆਉਣ ਵਾਲੇ ਸਮੇਂ ਲਈ ਰਣਨੀਤੀਆਂ ਵੀ ਤੈਅ ਕੀਤੀਆਂ ਤਾਂ ਜੋ ਇਹ ਮੁਹਿੰਮ ਹੋਰ ਪ੍ਰਭਾਵਸ਼ਾਲੀ ਅਤੇ ਨਤੀਜਾ-ਕੇਂਦਰਿਤ ਬਣ ਸਕੇ | ਸੜਕ ਸੁਰੱਖਿਆ 'ਤੇ ਵੀ ਖਾਸ ਧਿਆਨ ਦਿੱਤਾ ਗਿਆ, ਜਿਸ ਤਹਿਤ ਦੋ-ਪਹੀਆ ਵਾਹਨਾਂ ਦੀ ਜਾਂਚ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ | ਐਸ.ਐਸ.ਪੀ. ਨੇ ਜਨਤਾ ਦੀਆਂ ਸ਼ਿਕਾਇਤਾਂ ਤੇ ਦਰਜ ਐਫ. ਆਈ. ਆਰਜ਼ ਦੇ ਸਮੇਂ ਸਿਰ ਨਿਪਟਾਰੇ 'ਤੇ ਵੀ ਜ਼ੋਰ ਦਿੱਤਾ ਤੇ ਜਨ ਸੁਰੱਖਿਆ ਪਹਿਲਾਂ ਤੇ ਪਿੰਡ ਪੱਧਰ ਦੀਆਂ ਕਮੇਟੀਆਂ ਨੂੰ ਤਰਜੀਹ ਦੇਣ ਦੇ ਹੁਕਮ ਦਿੱਤੇ | ਐਸ. ਐਸ. ਪੀ. ਸਾਰੇ ਗਜ਼ਟਿਡ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ 'ਚ ਨਿਯਮਿਤ ਵੈਲਫੇਅਰ ਮੀਟਿੰਗਾਂ ਕਰਨ ਲਈ ਕਿਹਾ ਤਾਂ ਜੋ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਸਕਣ, ਸੇਵਾ ਸੰਬੰਧੀ ਮਸਲੇ ਹੱਲ ਕੀਤੇ ਜਾ ਸਕਣ, ਮਨੋਬਲ ਵਧਾਇਆ ਜਾ ਸਕੇ ਤੇ ਅਨੁਸ਼ਾਸਨ ਮਜ਼ਬੂਤ ਕੀਤਾ ਜਾ ਸਕੇ | ਉਨ੍ਹਾਂ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਆਪਣੇ ਖੇਤਰਾਂ ਵਿਚ ਕਾਰਵਾਈ ਦੀ ਨਿੱਜੀ ਨਿਗਰਾਨੀ ਕਰਨ ਅਤੇ ਪ੍ਰਭਾਵਸ਼ਾਲੀ, ਅਨੁਸ਼ਾਸਿਤ ਤੇ ਨਤੀਜਾ-ਕੇਂਦਰਿਤ ਪੁਲਿਸਿੰਗ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇੇ | ਮੀਟਿੰਗ ਵਿਚ ਮੁਕੇਸ਼ ਕੁਮਾਰ ਐਸ. ਪੀ. (ਹੈੱਡ ਕੁਆਰਟਰ), ਮਨਜੀਤ ਕੌਰ ਐਸ. ਪੀ. (ਪੀਬੀਆਈ), ਸਮੇਤ ਸਾਰੇ ਡੀ. ਐਸ. ਪੀ., ਐਸ. ਐਚ. ਓ., ਪੁਲਿਸ ਚੌਕੀ ਇੰਚਾਰਜ ਤੇ ਹੋਰ ਜ਼ਿਲ੍ਹਾ ਅਧਿਕਾਰੀ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਹੁਣ ਤੱਕ ਹੋਈ 3,31,419 ਮੀਟਰਿਕ ਟਨ ਕਣਕ ਦੀ ਖ਼ਰੀਦ, 882 ਕਰੋੜ ਰੁਪਏ ਦਾ ਕੀਤਾ ਭੁਗਤਾਨ ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਵਿਖੇ ਕਰਵਾਏ ਵਿਸ਼ੇਸ਼ ਕੀਰਤਨ ਸਮਾਗਮ
Ad Position 24
No active advertisement