ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਜ਼ਿਲ੍ਹੇ 'ਚ ਹੁਣ ਤੱਕ ਹੋਈ 3,31,419 ਮੀਟਰਿਕ ਟਨ ਕਣਕ ਦੀ ਖ਼ਰੀਦ, 882 ਕਰੋੜ ਰੁਪਏ ਦਾ ਕੀਤਾ ਭੁਗਤਾਨ

Ad Position 21
No active advertisement
ਜ਼ਿਲ੍ਹੇ 'ਚ ਕਣਕ ਦੀ ਖਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ | ਤਸਵੀਰ : ਮੁਨੀਸ਼ <br/> 25-04-2026
ਜਲੰਧਰ, 24 ਅਪ੍ਰੈਲ (ਜਤਿੰਦਰ ਪੰਮੀ)-ਕਣਕ ਦੀ ਵਾਢੀ ਦੇ ਚੱਲ ਰਹੇ ਮੌਜੂਦਾ ਸੀਜ਼ਨ ਦੌਰਾਨ ਸ਼ੁੱਕਰਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 3,31,627 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ | ਇਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 3,31,419 ਮੀਟਰਿਕ ਟਨ ਖ਼ਰੀਦ ਕਰ ਲਈ ਗਈ ਹੈ | ਇਸ ਸੰਬੰਧੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ 882 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲਿਫਟਿੰਗ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਸਮੇਂ ਦੇ ਅੰਦਰ ਮੰਡੀਆਂ ਤੋਂ ਖਰੀਦੀ ਗਈ ਕਣਕ ਦਾ ਸਟਾਕ ਚੁੱਕਣਾ ਯਕੀਨੀ ਬਣਾਇਆ ਜਾਵੇ | ਪੰਜਾਬ ਸਰਕਾਰ ਵਲੋਂ ਕਣਕ ਦਾ ਇਕ-ਇਕ ਦਾਣਾ ਖਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ 'ਚ 5,27,000 ਮੀਟਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਦੀ ਅਧਿਆਪਕਾ ਅਨੀਤਾ ਨੇ ਟਾਟਾ ਕਲਾਸ ਐਜ ਕਲਾਸਰੂਮ 'ਚ ਰਾਸ਼ਟਰੀ ਪੁਰਸਕਾਰ ਜਿੱਤਿਆ ਅਗਲੀ ਖ਼ਬਰ ਨਸ਼ੇ ਦੇ ਸਪਲਾਇਰਾਂ ਤੇ ਅਪਰਾਧੀਆਂ ਖ਼ਿਲਾਫ਼ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ-ਵਿਰਕ
Ad Position 24
No active advertisement