ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਡੀ. ਸੀ. ਜਲੰਧਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਵਾਕਾਥੋਨ ਦਾ ਪੋਸਟਰ ਰਿਲੀਜ਼

Ad Position 21
No active advertisement
ਅਜੀਤ ਡੈਸਕ 25-04-2026
ਜਲੰਧਰ, 24 ਅਪ੍ਰੈਲ (ਡਾ.ਜਤਿੰਦਰ ਸਾਬੀ)-ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡੀ. ਏ. ਵੀ. ਕਾਲਜ ਜਲੰਧਰ ਦੇ ਸਹਿਯੋਗ ਨਾਲ 25 ਅਪ੍ਰੈਲ ਨੂੰ ਸਵੇਰੇ 6 ਵਜੇ ਵਾਕਾਥੋਨ 1.0 ਕਰਵਾਈ ਜਾ ਰਹੀ ਹੈ | ਵਾਕਾਥੋਨ ਦਾ ਪੋਸਟਰ ਰਿਲੀਜ਼ ਕਰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਇਹ ਵਾਕਾਥੋਨ ਸਨਿਚਰਵਾਰ ਨੂੰ ਸਵੇਰੇ 6 ਵਜੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਕੇ ਸ਼ਿਵਾਨੀ ਪਾਰਕ, ਮਾਡਲ ਟਾਊਨ ਵਿਖੇ ਸਮਾਪਤ ਹੋਵੇਗੀ | ਇਸ ਮੌਕੇ ਐਸ. ਡੀ. ਐਮ. ਨਵਦੀਪ ਸਿੰਘ ਤੇ ਪਿ੍ੰਸੀਪਲ ਡਾ. ਅਨੂਪ ਕੁਮਾਰ ਵੀ ਮੌਜੂਦ ਸਨ | ਵਰਜੀਤ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਜੰਗ ਵਿੱਢੀ ਹੋਈ ਹੈ, ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਅਲਾਮਤ ਖ਼ਿਲਾਫ਼ ਵਿਆਪਕ ਪੱਧਰ 'ਤੇ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਇਹ ਉਪਰਾਲਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਵਾਕਾਥੋਨ ਰਾਹੀਂ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਸਰੀਰਿਕ ਫਿਟਨੈੱਸ ਪ੍ਰਤੀ ਵੀ ਉਤਸ਼ਾਹਿਤ ਕੀਤਾ ਜਾਵੇਗਾ | ਸ਼ਿਵਾਨੀ ਪਾਰਕ ਵਿਖੇ ਸਮਾਪਤੀ ਸਮਾਰੋਹ ਹੋਵੇਗਾ, ਜਿਥੇ ਨਸ਼ਿਆਂ ਖ਼ਿਲਾਫ਼ ਸਹੁੰ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੇਰਨਾਦਾਇਕ ਭਾਸ਼ਨ, ਵਿਦਿਆਰਥੀਆਂ ਵਲੋਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ | ਇਸ ਮੌਕੇ ਸਕੱਤਰ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਡਿਪਟੀ ਰਜਿਸਟਰਾਰ ਪ੍ਰੋ. ਮਨੀਸ਼ ਖੰਨਾ, ਡੀਨ ਈ. ਐਮ. ਏ. ਡਾ. ਏਕਜੋਤ ਕੌਰ ਤੇ ਈਵੈਂਟ ਕੋਆਰਡੀਨੇਟਰ ਪ੍ਰੋ. ਈਸ਼ਾ ਸਹਿਗਲ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਫੋਰਟਿਸ ਜਲੰਧਰ ਨੇ ਆਪਣੇ ਡਾਇਲਸਿਸ ਬੁਨਿਆਦੀ ਢਾਂਚੇ ਨੂੰ ਕੀਤਾ ਹੋਰ ਮਜ਼ਬੂਤ ਅਗਲੀ ਖ਼ਬਰ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ
Ad Position 24
No active advertisement