ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 25-04-2026
ਜਮਸ਼ੇਰ ਖ਼ਾਸ, 24 ਅਪ੍ਰੈਲ (ਹਰਵਿੰਦਰ ਕੁਮਾਰ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜਲੰਧਰ ਵਲੋਂ ਇੰਨ-ਸੀਟੂ ਸੀ. ਆਰ. ਐਮ. ਸਕੀਮ ਅਧੀਨ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਪਿੰਡ ਜਗਰਾਲ, ਬਲਾਕ ਜਲੰਧਰ ਪੂਰਬੀ ਵਿਖੇ ਇਕ ਰੋਜ਼ਾ ਕਿਸਾਨ ਸਿਖਲਾਈ ਕੈਂਪ ਲਗਾਇਆ, ਜਿਸ ਵਿਚ ਖੇਤੀਬਾੜੀ ਵਿਭਾਗ ਦੇ ਵਿਸਥਾਰ ਅਫਸਰ ਡਾਕਟਰ ਸੋਨੂ ਤੇ ਖੇਤੀਬਾੜੀ ਇੰਸਪੈਕਟਰ ਮਨੀਸ਼ ਕੁਮਾਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨਾ ਸਾੜਨ ਸੰਬੰਧੀ ਜਾਗਰੂਕ ਕਰਦੇ ਹੋਏ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਖੇਤੀਬਾੜੀ ਵਿਭਾਗ ਵਲੋਂ ਚੱਲ ਰਹੀਆਂ ਕਿਸਾਨਾਂ ਨੂੰ ਅਗਾਂਹ ਵਧੂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ | ਇਸ ਸਮੇਂ ਸਰਪੰਚ ਪਿੰਡ ਜਗਰਾਲ ਭੁਪਿੰਦਰ ਸਿੰਘ, ਨੰਬਰਦਾਰ ਤਰਲੋਕ ਸਿੰਘ, ਮੈਂਬਰ ਪੰਚਾਇਤ ਵੱਸਣ ਸਿੰਘ, ਬਲਰਾਜ ਸਿੰਘ, ਸੁਬੇਗ ਸਿੰਘ, ਸਤਨਾਮ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ,ਹਰਬੰਸ ਸਿੰਘ, ਗੁਰਨਾਮ ਸਿੰਘ ਸਮੇਤ ਹੋਰ ਕਿਸਾਨਾਂ ਨੇ ਕੈਂਪ ਦਾ ਲਾਭ ਲਿਆ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਦੇ ਸਾਹਮਣੇ ਹੀ ਕਾਨੂੰਨ ਦੀ ਉਲੰਘਣਾ-ਬਿਨਾਂ ਨੰਬਰ ਟਰਾਲੀਆਂ ਦਾ ਖੁੱਲ੍ਹਾ ਖੇਡ ਅਗਲੀ ਖ਼ਬਰ ਪੁਲਿਸ ਦੇ ਸਾਹਮਣੇ ਹੀ ਕਾਨੂੰਨ ਦੀ ਉਲੰਘਣਾ-ਬਿਨਾਂ ਨੰਬਰ ਟਰਾਲੀਆਂ ਦਾ ਖੁੱਲ੍ਹਾ ਖੇਡ
Ad Position 24
No active advertisement