ਸ਼ਾਹਕੋਟ, 24 ਅਪ੍ਰੈਲ (ਦਲਜੀਤ ਸਿੰਘ ਸਚਦੇਵਾ)-ਹਲਕਾ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਲੋਂ ਪਾਰਟੀ ਦੇ ਮਿਹਨਤੀ ਆਗੂ ਲਛਮਣ ਸੋਬਤੀ ਨੂੰ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪ ਕੇ ਇਕ ਸ਼ਲਾਘਾਯੋਗ ਫ਼ੈਸਲਾ ਲਿਆ ਗਿਆ ਹੈ | ਇਹ ਪ੍ਰਗਟਾਵਾ ਸੁਖਦੀਪ ਸਿੰਘ ਸੋਨੂੰ ਕੰਗ ਪੀ. ਏ., ਨੰਬਰਦਾਰ ਨਛੱਤਰ ਸਿੰਘ ਸੱਤੀ ਪਹਿਲਵਾਨ, ਮਨਜੀਤ ਸਿੰਘ ਸੱਤਾ ਉੱਘੇ ਟਰਾਂਸਪੋਰਟਰ, ਨੰਬਰਦਾਰ ਸੋਨੂੰ ਕਿਲੀ, ਰੋਮੀ ਗਿੱਲ ਸਾਬਕਾ ਐੱਮ. ਸੀ. ਤੇ ਫੁੰਮਣ ਗਿੱਲ ਐੱਮ. ਸੀ. ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਲਛਮਣ ਸੋਬਤੀ ਇਕ ਅਜਿਹੇ ਆਗੂ ਹਨ, ਜੋ ਲੰਮੇ ਸਮੇਂ ਤੋਂ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜੇ ਹੋਏ ਹਨ | ਉਹ ਹਮੇਸ਼ਾ ਵਰਕਰਾਂ ਦੇ ਦੁੱਖ-ਸੁੱਖ 'ਚ ਸ਼ਾਮਿਲ ਹੁੰਦੇ ਆਏ ਹਨ | ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਵੱਡਾ ਮਾਣ ਬਖ਼ਸ਼ਿਆ ਹੈ | ਉਨ੍ਹਾਂ ਕਿਹਾ ਕਿ ਅਜਿਹੇ ਇਮਾਨਦਾਰ ਤੇ ਲੋਕ-ਪੱਖੀ ਆਗੂ ਨੂੰ ਪ੍ਰਧਾਨ ਬਣਾਉਣ ਨਾਲ ਸ਼ਹਿਰ ਵਿਚ ਕਾਂਗਰਸ ਪਾਰਟੀ ਪਹਿਲਾਂ ਨਾਲੋਂ ਕਿਤੇ ਵੱਧ ਮਜ਼ਬੂਤ ਹੋਵੇਗੀ | ਇਹ ਫ਼ੈਸਲਾ ਸਿੱਧ ਕਰਦਾ ਹੈ ਕਿ ਵਿਧਾਇਕ ਸ਼ੇਰੋਵਾਲੀਆ ਹਮੇਸ਼ਾ ਮਿਹਨਤੀ ਵਰਕਰਾਂ ਦੀ ਕਦਰ ਕਰਦੇ ਹਨ | ਇਸ ਨਿਯੁਕਤੀ ਤੋਂ ਬਾਅਦ ਪਾਰਟੀ ਦੇ ਨੌਜਵਾਨ ਤੇ ਪੁਰਾਣੇ ਵਰਕਰਾਂ 'ਚ ਇਕ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ |