13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਅਪਰਾਧੀਆਂ ਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ 'ਚ ਬਖਸ਼ਿਆ ਨਾ ਜਾਵੇ-ਸੀ. ਪੀ. <br/>

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਜਲੰਧਰ, 25 ਅਪ੍ਰੈਲ (ਜਤਿੰਦਰ ਪੰਮੀ)-ਅਪਰਾਧੀਆਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸਖ਼ਤੀ ਨਾਲ ਅਮਲ 'ਚ ਲਿਆਂਦੀ ਜਾਵੇ ਅਤੇ ਕਿਸੇ ਵੀ ਗੈਰ-ਸਮਾਜੀ ਅਨਸਰ ਨੂੰ ਬਖਸ਼ਿਆ ਨਾ ਜਾਵੇ | ਇਹ ਦਿਸ਼ਾ-ਨਿਰਦੇਸ਼ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਸਨਿਚਰਵਾਰ ਨੂੰ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੇ | ਕਮਿਸ਼ਨਰੇਟ ਪੁਲਿਸ ਵਲੋਂ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਚੱਲ ਰਹੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਤੇ ਥਾਣਾ ਮੁਖੀਆਂ ਨੇ ਨਿਰਦੇਸ਼ ਦਿੱਤੇ ਕਿ ਇਸ ਮੁਹਿੰਮ ਤਹਿਤ ਲਗਾਤਾਰ ਛਾਪੇਮਾਰੀ ਕੀਤੀ ਜਾਵੇ | ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ ਜਾਵੇ ਅਤੇ ਕਾਬੂ ਕਰਕੇ ਨਸ਼ੇ ਦੀ ਸਪਲਾਈ 'ਤੇ ਹੋਰ ਸੱਟ ਮਾਰੀ ਜਾਵੇ | ਇਸ ਦੇ ਨਾਲ ਜੇਕਰ ਕੋਈ ਨਸ਼ੇ ਦਾ ਸੇਵਨ ਕਰਦਾ ਫੜਿਆ ਜਾਂਦਾ ਹੈ ਤਾਂ ਉਸ 'ਤੇ ਕੇਸ ਦਰਜ ਕਰਨ ਦੇ ਨਾਲ ਹੀ ਨਸ਼ਾ ਛੁਡਾਊ ਕੇਂਦਰ 'ਚ ਦਾਖਲ ਕਰਵਾਇਆ ਜਾਵੇ | ਸੀ. ਪੀ. ਧੰਨਪ੍ਰੀਤ ਕੌਰ ਨੇ ਪੁਲਿਸ ਅਧਿਕਾਰੀਆਂ ਨੂੰ ਗੈਰ-ਸਮਾਜੀ ਅਨਸਰਾਂ ਤੇ ਅਪਰਾਧੀਆਂ ਖ਼ਿਲਾਫ਼ ਸਖ਼ਤੀ ਵਰਤਣ ਦੇ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਥਾਣਿਆਂ ਤੇ ਹੋਰ ਸੰਬੰਧਤ ਦਫਤਰਾਂ 'ਚ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਵਾਲੇ ਲੋਕਾਂ ਦੀਆਂ ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਸਾਰੇ ਥਾਣਾ ਮੁਖੀਆਂ ਨੂੰ ਬਕਾਇਆ ਪਈਆਂ ਸ਼ਿਕਾਇਤਾਂ ਦਾ ਨਿਬੇੜਾ ਵੀ ਸਮੇੇਂ ਸਿਰ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ | ਸ਼ਹਿਰ 'ਚ ਆਵਾਜਾਈ ਵਿਵਸਥਾ ਸੁਚਾਰੂ ਬਣਾਉਣ ਲਈ ਟ੍ਰੈਫਿਕ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ | ਮੀਟਿੰਗ 'ਚ ਡੀ. ਸੀ. ਪੀ. (ਹੈਡਕੁਆਰਟਰ) ਪਰਮਿੰਦਰ ਸਿੰਘ ਹੀਰ, ਡੀ. ਸੀ. ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ ਤੋਂ ਇਲਾਵਾ ਏ. ਡੀ. ਸੀ. ਪੀ., ਏ. ਸੀ. ਪੀ. ਅਤੇ ਕਮਿਸ਼ਨਰੇਟ ਪੁਲਿਸ ਅਧੀਨ ਪੈਂਦੇ ਥਾਣਿਆਂ ਦੇ ਮੁਖੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ, ਨਸ਼ਾ ਦੱਸਿਆ ਜਾ ਰਿਹੈ ਕਾਰਨ <br/> ਅਗਲੀ ਖ਼ਬਰ ਬਿਜਲੀ ਕੱਟਾਂ ਨੇ ਪੰਜਾਬ ਦੇ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ-ਡਾ. ਦਾਹੀਆ
Ad Position 24