14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸਾਰੀਆਂ ਪੰਥਕ ਧਿਰਾਂ ਨਾਲ ਏਕਤਾ ਕਰ ਕੇ ਬਣਾਵਾਂਗੇ ਸਾਂਝਾ ਪੰਥਕ ਮੁਹਾਜ-ਗਿਆਨੀ ਹਰਪ੍ਰੀਤ ਸਿੰਘ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਜਲੰਧਰ, 25 ਅਪ੍ਰੈਲ (ਐੱਮ. ਐੱਸ. ਲੋਹੀਆ)-ਆਉਂਦੀਆਂ ਵਿਧਾਨ ਸਭਾ ਚੋਣਾ ਨੂੰ ਮੁੱਖ ਰੱਖਦੇ ਹੋਏ ਸਮੁੱਚੀਆਂ ਪੰਥਕ ਤੇ ਪੰਜਾਬ ਪੱਖੀ ਸੋਚ ਰੱਖਣ ਵਾਲੀਆਂ ਧਿਰਾਂ ਨੂੰ ਨਾਲ ਲੈ ਕੇ ਮਜ਼ਬੂਤ ਪੰਥਕ ਮੁਹਾਜ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੇ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ, ਜਲੰਧਰ ਦੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਾਹਦੁਰ ਨਗਰ, ਵਿਖੇ ਹੋਈ, ਜਿਸ 'ਚ ਪ੍ਰਮੁੱਖ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਸ਼ੇਰੇ ਪੰਜਾਬ ਵਲੋਂ ਗੁਰਦੀਪ ਸਿੰਘ ਬਠਿੰਡਾ, ਬੂਟਾ ਸਿੰਘ ਰਣਸੀਂਹ, ਅਕਾਲੀ ਦਲ ਸੁਤੰਤਰ ਵਲੋਂ ਪਰਮਜੀਤ ਸਿੰਘ ਸਹੌਲੀ, ਬੇਗਮਪੁਰਾ ਖ਼ਾਲਸਾ ਰਾਜ ਪਾਰਟੀ ਵਲੋਂ ਗੁਰਿੰਦਰ ਸਿੰਘ ਬਾਜਵਾ, ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਵਲੋਂ ਇੰਦਰਜੀਤ ਸਿੰਘ, ਕੌਮੀ ਇਨਸਾਫ਼ ਮੋਰਚੇ ਤੋਂ ਪਾਲ ਸਿੰਘ ਫਰਾਂਸ ਸ਼ਾਮਿਲ ਹੋਏ | ਮੀਟਿੰਗ 'ਚ ਹਾਜ਼ਰ ਆਗੂਆਂ ਨੇ ਪੰਥਕ ਸੋਚ ਵਾਲੀਆਂ ਹੋਰ ਜਥੇਬੰਦੀਆਂ ਨਾਲ ਸੰਪਰਕ ਕਰਕੇ, ਉਨ੍ਹਾਂ ਨੂੰ ਇਸ ਏਕਤਾ 'ਚ ਸ਼ਾਮਿਲ ਹੋਣ ਲਈ ਪ੍ਰੇਰਣ ਲਈ ਕਮੇਟੀ ਬਣਾਉਣ 'ਤੇ ਵਿਚਾਰ ਕੀਤੀ ਅਤੇ ਸਾਰੀਆਂ ਧਿਰਾਂ ਨੇ ਸਾਂਝੇ ਪ੍ਰੋਗਰਾਮ ਤਹਿਤ ਮਿਲ ਕੇ ਚੱਲਣ ਦਾ ਅਹਿਦ ਕੀਤਾ | ਮੀਟਿੰਗ 'ਚ ਇਕ ਸਾਂਝੀ ਕਮੇਟੀ ਬਣਾਉਣ ਦਾ ਵੀ ਫ਼ੈਸਲਾ ਹੋਇਆ ਜੋ ਰਹਿੰਦੇ ਪੰਥਕ ਗਰੁੱਪਾਂ ਤੇ ਹਮਿਖ਼ਆਲੀ ਕਿਸਾਨ ਯੂਨੀਅਨ ਨਾਲ ਏਕਤਾ ਬਾਰੇ ਗੱਲਬਾਤ ਕਰੇਗੀ | ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਸਾਰੀਆਂ ਪੰਥਕ ਧਿਰਾਂ ਨਾਲ ਏਕਤਾ ਕਰਕੇ ਸਾਂਝਾ ਪੰਥਕ ਮੁਹਾਜ ਬਣਾਵੇਗੀ, ਤਾਂ ਜੋ ਪੰਜਾਬ ਦੀ ਖ਼ੇਤਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਜਾ ਸਕੇ | ਇਸ ਏਕਤਾ ਨਾਲ ਬਣੀ ਜਥੇਬੰਦੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹਿੱਤਾਂ ਲਈ ਕੰਮ ਅਤੇ ਲੰਮੇ ਸਮੇਂ ਤੋਂ ਲਟਕ ਰਹੇ ਪੰਥ ਦੇ ਮਸਲਿਆਂ ਨੂੰ ਹੱਲ ਕਰਨ ਦੇ ਉਪਰਾਲੇ ਕਰੇਗੀ | ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਇਕ ਬਹੁਤ ਵੱਡੀ ਪੰਥਕ ਉਪਲੱਬਧੀ ਹੋਵੇਗੀ ਜੇ ਸਾਰੀਆਂ ਧਿਰਾਂ ਸਾਂਝੇ ਪਲੇਟਫ਼ਾਰਮ 'ਤੇ ਇਕੱਤਰ ਹੋ ਜਾਂਦੀਆਂ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪਰਸਤ ਰਵੀਇੰਦਰ ਸਿੰਘ, ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਸਰਵਣ ਸਿੰਘ ਫਿਲੌਰ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਸਿਮਰਜੀਤ ਕੌਰ ਸਿੱਧੂ, ਮਹਿੰਦਰਪਾਲ ਸਿੰਘ ਬਿਨਾਕਾ, ਅਮਰਜੀਤ ਸਿੰਘ ਕਿਸ਼ਨਪੁਰਾ, ਜਥੇਦਾਰ ਜਗਜੀਤ ਸਿੰਘ ਗਾਬਾ, ਹਰਵਿੰਦਰ ਸਿੰਘ ਚਿਤਕਾਰਾ, ਅਮਰਜੀਤ ਸਿੰਘ (ਗੁਰੂ ਗੋਬਿੰਦ ਸਿੰਘ ਨਗਰ), ਸੁਖਮੋਹਨ ਸਿੰਘ ਸਹਿਗਲ, ਬਲਜੀਤ ਸਿੰਘ ਅਕਾਲੀਆਂ ਵਾਲਾ, ਗੁਰਲਾਭ ਸਿੰਘ ਧਰਮਕੋਟ, ਸੁਖਦੇਵ ਸਿੰਘ ਫਗਵਾੜਾ, ਪਰਮਪਾਲ ਸਿੰਘ ਸਭਰਾਅ, ਜਰਨੈਲ ਸਿੰਘ ਗੜਦੀਵਾਲ, ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਤੇ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਵ. ਅਨਿਲ ਚੋਪੜਾ ਦੇ ਸ਼ਰਧਾਂਜਲੀ ਸਮਾਗਮ ਮੌਕੇ ਹਰ ਵਰਗ ਦੇ ਲੋਕਾਂ ਨੇ ਦਿੱਤੀ ਸ਼ਰਧਾਂਜਲੀ <br/> ਅਗਲੀ ਖ਼ਬਰ ਨਕਸ਼ਿਆਂ ਤੇ ਐਨ. ਓ. ਸੀ. ਤੋਂ ਵਸੂਲੀ ਵਧਾਉਣ ਲਈ ਨਿਗਮ ਪ੍ਰਸ਼ਾਸਨ ਕਰੇਗਾ ਸਖ਼ਤੀ <br/>
Ad Position 24