14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਰਾਘਵ ਚੱਢਾ ਸਮੇਤ ਹੋਰਨਾਂ ਆਗੂਆਂ ਨੇ ਦੇਸ਼ ਹਿੱਤ 'ਚ ਸਹੀ ਫੈਸਲਾ ਲਿਆ-ਦੀਵਾਨ ਅਮਿਤ ਅਰੋੜਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਜਲੰਧਰ, 25 ਅਪ੍ਰੈਲ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਸੰਜੇ ਸਿੰਘ ਵਲੋਂ ਰਾਘਵ ਚੱਢਾ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਿਲ ਹੋਏ 7 ਰਾਜ ਸਭਾ ਮੈਂਬਰਾਂ ਨੂੰ ਗੱਦਾਰ ਕਹਿਣ 'ਤੇ ਸੀਨੀਅਰ ਭਾਜਪਾ ਆਗੂ ਦੀਵਾਨ ਅਮਿਤ ਅਰੋੜਾ ਨੇ ਸਖ਼ਤ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਸੰਸਦ ਮੈਂਬਰਾਂ ਨੇ ਦੁਨੀਆ ਦੀ ਸਭ ਤੋਂ ਵੱਡੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਕੇ ਦੇਸ਼ ਦੇ ਹਿੱਤ ਵਿਚ ਫੈਸਲਾ ਲਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਅਸਲ ਗੱਦਾਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਹਨ ਜੋ ਪੰਜਾਬ ਦਾ ਪੈਸਾ ਦੂਜੇ ਰਾਜਾਂ ਵਿਚ ਬਰਬਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਪਾਰਟੀ ਕਿਸੇ ਸੰਸਦ ਮੈਂਬਰ ਨੂੰ ਨਿਯੁਕਤ ਕਰਦੀ ਹੈ, ਤਾਂ ਉਨ੍ਹਾਂ ਦਾ ਮੁੱਢਲਾ ਫਰਜ਼ ਸੰਸਦ ਵਿਚ ਰਾਸ਼ਟਰੀ ਹਿੱਤ ਦੇ ਮੁੱਦੇ ਉਠਾਉਣਾ ਹੁੰਦਾ ਹੈ, ਉਸ ਤੋਂ ਬਾਅਦ ਸੂਬੇ ਦੇ ਮੁੱਦੇ ਆਉਂਦੇ ਹਨ | ਇਨ੍ਹਾਂ ਸੰਸਦ ਮੈਂਬਰਾਂ ਨੇ ਨਾ ਸਿਰਫ਼ ਆਪਣੇ ਸੂਬੇ ਦੇ ਮੁੱਦੇ ਉਠਾਏ ਹਨ, ਸਗੋਂ ਆਮ ਲੋਕਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਹੈ |


Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 3 ਤੋਂ ਸੰਗਤਾਂ ਲਈ ਤੀਰਥ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਸਮੇਤ ਤਿੰਨ ਧਾਰਮਿਕ ਸਥਾਨਾਂ ਦੇ ਦਰਸ਼ਨ <br/> ਅਗਲੀ ਖ਼ਬਰ ਚੌਥਾ ਉਲੰਪੀਅਨ ਵਰਿੰਦਰ ਸਿੰਘ ਮਹਿਲਾ ਹਾਕੀ ਟੂਰਨਾਮੈਂਟ ਸ਼ੁਰੂ <br/>
Ad Position 24