ਮਕਸੂਦਾਂ, 25 ਅਪ੍ਰੈਲ (ਸੌਰਵ ਮਹਿਤਾ)-ਵਾਰਡ ਨੰਬਰ 3 ਤੋਂ ਕੌਂਸਲਰ ਪਤੀ ਕੁਲਦੀਪ ਸਿੰਘ ਲੁਬਾਣਾ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਇਲਾਕੇ ਦੇ ਰਹਿਣ ਵਾਲੇ ਲੋਕਾਂ ਲਈ ਵਿਸ਼ੇਸ਼ ਤੀਰਥ ਯਾਤਰਾ ਦਾ ਆਯੋਜਨ ਕੀਤਾ | ਯਾਤਰਾ ਦੌਰਾਨ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਤੇ ਨੈਣਾ ਦੇਵੀ ਦੇ ਪਵਿੱਤਰ ਧਾਮਾਂ ਦੇ ਦਰਸ਼ਨ ਕਰਵਾਏ ਗਏ | ਸਵੇਰੇ ਤੜਕੇ ਹੀ ਸੰਗਤਾਂ ਵੱਡੇ ਉਤਸ਼ਾਹ ਤੇ ਭਾਵਨਾਵਾਂ ਨਾਲ ਯਾਤਰਾ ਲਈ ਰਵਾਨਾ ਹੋਈਆਂ | ਹਰ ਇਕ ਧਾਰਮਿਕ ਸਥਾਨ 'ਤੇ ਸੰਗਤਾਂ ਨੇ ਸ਼ਰਧਾ ਨਾਲ ਮੱਥਾ ਟੇਕਿਆ ਤੇ ਅਰਦਾਸ ਕੀਤੀ | ਯਾਤਰਾ ਦੌਰਾਨ ਭਗਤਾਂ ਵਿਚ ਖੁਸ਼ੀ ਤੇ ਆਤਮਿਕ ਸ਼ਾਂਤੀ ਦਾ ਮਾਹੌਲ ਵੇਖਣ ਨੂੰ ਮਿਲਿਆ | ਸੰਗਤਾਂ ਨੇ ਕੌਂਸਲਰ ਪਤੀ ਕੁਲਦੀਪ ਸਿੰਘ ਲੁਬਾਣਾ ਦਾ ਧੰਨਵਾਦ ਕੀਤਾ | ਇਸ ਮੌਕੇ ਕੁਲਦੀਪ ਸਿੰਘ ਲੁਬਾਣਾ ਨੇ ਕਿਹਾ ਕਿ ਲੋਕਾਂ ਦੀ ਸੇਵਾ ਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਉਹ ਅੱਗੇ ਵੀ ਇਸ ਤਰ੍ਹਾਂ ਦੇ ਸਮਾਜਿਕ ਕਾਰਜ ਕਰਦੇ ਰਹਿਣਗੇ |