15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸੀ. ਐੱਚ. ਸੀ. ਬੜਾ ਪਿੰਡ ਨੇ ਵਿਸ਼ਵ ਮਲੇਰੀਆ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਗੁਰਾਇਆ, 25 ਅਪ੍ਰੈਲ (ਬਲਵਿੰਦਰ ਸਿੰਘ)-ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ 'ਚ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ | ਡਾ. ਪਰਮਜੀਤ ਸਿੰਘ ਨੇ ਮਲੇਰੀਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਿਮਾਰੀ ਮੱਛਰਾਂ ਰਾਹੀਂ ਫੈਲਦੀ ਹੈ ਅਤੇ ਇਸ ਤੋਂ ਬਚਾਅ ਲਈ ਸਫ਼ਾਈ ਤੇ ਪਾਣੀ ਦੇ ਠਹਿਰਾਅ ਨੂੰ ਰੋਕਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਲੋਕਾਂ ਨੂੰ ਮੱਛਰਦਾਨੀ ਦੀ ਵਰਤੋਂ ਕਰਨ, ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਬੁਖ਼ਾਰ ਹੋਣ 'ਤੇ ਤੁਰੰਤ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਮੈਡੀਕਲ ਅਫ਼ਸਰ ਡਾ. ਮਮਤਾ ਗੌਤਮ, ਬਲਾਕ ਐਜੂਕੇਟਰ ਪ੍ਰੀਤਿੰਦਰ ਸਿੰਘ, ਹੈਲਥ ਸੁਪਰਵਾਈਜ਼ਰ ਸਤਨਾਮ ਸਿੰਘ ਤੇ ਹੈਲਥ ਸੁਪਰਵਾਈਜ਼ਰ ਕੁਲਦੀਪ ਵਰਮਾ ਨੇ ਵੀ ਮਲੇਰੀਆ ਦੀ ਰੋਕਥਾਮ ਅਤੇ ਇਲਾਜ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ |

Ad Position 22
No active advertisement
ਪਿਛਲੀ ਖ਼ਬਰ ਸਕਸ਼ਮ ਟੈਕ ਵਿਜ਼ਨ ਲੈਬ ਵਿਖੇ ਬੇਸਿਕ ਕੰਪਿਊਟਰ ਸਿਖਲਾਈ ਪ੍ਰੋਗਰਾਮ ਦਾ ਸਮਾਪਤੀ ਸਮਾਰੋਹ <br/> ਅਗਲੀ ਖ਼ਬਰ ਬਾਬਾ ਪ੍ਰੀਤਮ ਸਿੰਘ ਚਾਹ ਵਾਲਿਆਂ ਦੀਆਂ ਸੇਵਾਵਾਂ ਲਈ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ-ਸਿੰਘ ਸਾਹਿਬ ਗਿ. ਹਰਪ੍...
Ad Position 24