15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਜਲੰਧਰ, 25 ਅਪ੍ਰੈਲ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਐਮ. ਏ. ਹਿਸਟਰੀ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਰਜੀਆ ਤੇ ਨੀਤੂ ਨੇ 10 'ਚੋਂ 8.00 ਐਸ. ਜੀ. ਪੀ. ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ 'ਚੋਂ ਚੌਥਾ ਸਥਾਨ ਤੇ ਵਿਦਿਆਰਥਣ ਹਰਸ਼ਪ੍ਰੀਤ ਕੌਰ, ਮਨਪ੍ਰੀਤ ਕੌਰ ਨੇ 7.80 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਿਲ ਕੀਤਾ | ਇਸ ਮੌਕੇ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਤੇ ਪਿ੍ੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ 'ਤੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ 'ਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ | ਇਸ ਮੌਕੇ ਵਿਭਾਗ ਦੇ ਮੁਖੀ ਡਾ. ਸੁਮਨ ਚੋਪੜਾ, ਡਾ. ਅਮਨਦੀਪ ਕੌਰ, ਪ੍ਰੋ. ਅਮਨਦੀਪ ਕੌਰ ਤੇ ਪ੍ਰੋ. ਜ਼ੀਨਤ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਿਵ ਜਯੋਤੀ ਪਬਲਿਕ ਸਕੂਲ ਵਿਖੇ ਵਿਸ਼ਵ ਪੁਸਤਕ ਦਿਵਸ 'ਤੇ ਜਾਣਕਾਰੀ ਕੀਤੀ ਸਾਂਝੀ <br/> ਅਗਲੀ ਖ਼ਬਰ ਸਕਸ਼ਮ ਟੈਕ ਵਿਜ਼ਨ ਲੈਬ ਵਿਖੇ ਬੇਸਿਕ ਕੰਪਿਊਟਰ ਸਿਖਲਾਈ ਪ੍ਰੋਗਰਾਮ ਦਾ ਸਮਾਪਤੀ ਸਮਾਰੋਹ <br/>
Ad Position 24