15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਵਿਧਾਇਕ ਚੌਧਰੀ ਵਲੋਂ ਦਾਣਾ ਮੰਡੀ ਫਿਲੌਰ ਦੇ ਦੌਰੇ ਮੌਕੇ ਲਿਫ਼ਟਿੰਗ ਪ੍ਰਕਿਰਿਆ ਦਾ ਮੁਆਇਨਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਫਿਲੌਰ, 25 ਅਪ੍ਰੈਲ (ਵਿਪਨ ਗੈਰੀ/ਸਤਿੰਦਰ ਸ਼ਰਮਾ)-ਹਲਕੇ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਦਾਣਾ ਮੰਡੀ ਫਿਲੌਰ ਵਿਖੇ ਅਚਾਨਕ ਦੌਰਾ ਕਰਦਿਆਂ ਗੰਭੀਰਤਾ ਨਾਲ ਲਿਫ਼ਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ | ਉਨ੍ਹਾਂ ਮੌਕੇ 'ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕਰਦੇ ਹੋਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ | ਵਿਧਾਇਕ ਨੇ ਮੰਡੀ 'ਚ ਮੌਜੂਦ ਕਿਸਾਨਾਂ ਨਾਲ ਵੀ ਸਿੱਧੀ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ | ਕਿਸਾਨਾਂ ਵਲੋਂ ਲਿਫ਼ਟਿੰਗ ਵਿਚ ਹੋ ਰਹੀ ਦੇਰੀ, ਭੁਗਤਾਨ ਸੰਬੰਧੀ ਮਸਲੇ ਤੇ ਹੋਰ ਪ੍ਰਬੰਧਕੀ ਕਮੀਆਂ ਬਾਰੇ ਜਾਣਕਾਰੀ ਦਿੱਤੀ ਗਈ, ਜਿਸ 'ਤੇ ਵਿਧਾਇਕ ਨੇ ਤੁਰੰਤ ਕਾਰਵਾਈ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀ 'ਚ ਆਉਣ ਵਾਲੀ ਹਰ ਇਕ ਫ਼ਸਲ ਦੀ ਸਮੇਂ ਸਿਰ ਖ਼ਰੀਦ ਤੇ ਲਿਫ਼ਟਿੰਗ ਯਕੀਨੀ ਬਣਾਈ ਜਾਵੇ | ਇਸੇ ਦੌਰਾਨ ਉਨ੍ਹਾਂ ਨੇ ਚਿਤਾਵਨੀ ਵੀ ਦਿੱਤੀ ਕਿ ਜੇ ਕਿਸੇ ਵੀ ਪੱਧਰ 'ਤੇ ਲਾਪ੍ਰਵਾਹੀ ਸਾਹਮਣੇ ਆਈ ਤਾਂ ਸੰਬੰਧਿਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | ਵਿਧਾਇਕ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਮੰਡੀਆਂ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਨੂੰ ਪਹਿਲੀ ਤਰਜੀਹ ਦੇਣ | ਉਨ੍ਹਾਂ ਆਪਣੇ ਵਲੋਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਹਰ ਇਕ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਯਤਨ ਕਰਨਗੇ | ਇਸ ਦੌਰੇ ਦੌਰਾਨ ਮੰਡੀ ਬੋਰਡ ਦੇ ਅਧਿਕਾਰੀ, ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਤੇ ਵੱਡੀ ਗਿਣਤੀ ਵਿਚ ਕਿਸਾਨ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੀ. ਟੀ. ਐਮ. ਆਰੀਆ ਕਾਲਜ ਨੂਰਮਹਿਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਕੀਤੀ ਪ੍ਰਾਪਤ ਅਗਲੀ ਖ਼ਬਰ ਐਲ. ਪੀ. ਯੂ. ਦੇ 'ਗਲੋਬਲ ਫੈਸਟ' 'ਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ <br/>
Ad Position 24