ਫਿਲੌਰ, 25 ਅਪ੍ਰੈਲ (ਵਿਪਨ ਗੈਰੀ)-ਐੱਸ. ਡੀ. ਐਮ. ਫਿਲੌਰ ਦੀਪਕ ਭਾਟੀਆ ਵਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਇਲਾਕੇ ਦੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਕਣਕ ਦੀ ਖ਼ਰੀਦ ਨੂੰ ਲੈ ਕੇੇ ਵਿਚਾਰ ਵਟਾਂਦਰਾ ਕੀਤਾ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਨਾੜ ਨੂੰ ਅੱਗ ਲਾ ਕੇ ਨਾ ਸਾੜਿਆ ਜਾਵੇ ਕਿਉਂਕਿ ਅੱਗ ਨਾਲ ਕਈ ਪ੍ਰਕਾਰ ਦੇ ਕੁਦਰਤੀ ਜਾਨਵਰ ਤੇ ਕੀੜੇ ਮਕੌੜੇ ਮਰ ਜਾਂਦੇ ਹਨ ਅਤੇ ਵਾਤਾਵਰਨ ਪ੍ਰਦੁਸ਼ਤ ਹੋ ਕੇ ਵੱਡਾ ਨੁਕਸਾਨ ਹੁੰਦਾ ਹੈ ਅਤੇ ਧੂੰਏ ਕਾਰਨ ਸੜਕੀ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ | ਮੌਕੇ 'ਤੇ ਮੌਜੂਦ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਉਹ ਕਣਕ ਦੀ ਨਾੜ ਨੂੰ ਨਹੀਂ ਸਾੜਨਗੇ ਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਭਾਲਣਾ ਕਰਨਗੇ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਰੌਸ਼ਨ ਲਾਲ ਰੋਸ਼ੀ ਤੋਂ ਇਲਾਵਾ ਕਿਸਾਨ ਤੇ ਹੋਰ ਹਾਜ਼ਰ ਸਨ |