ਭਾਜਪਾ 'ਚ ਜਾਣ ਵਾਲੇ ਰਾਜ ਸਭਾ ਮੈਂਬਰਾਂ ਦੇ ਘਰਾਂ ਅੱਗੇ 'ਆਪ' ਵਲੋਂ ਰੋਸ ਪ੍ਰਦਰਸ਼ਨ <br/>
ਰਾਜ ਸਭਾ ਮੈਂਬਰ ਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਦੀ ਜਲੰਧਰ ਕੈਂਟ ਹਲਕੇ ਅਧੀਨ ਪੈਂਦੀ ਨਵੀਂ ਬਾਰਾਂਦਰੀ ਸਥਿਤ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਦੌਰਾਨ ਪੁਤਲਾ ਫੂਕਣ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਰਾਜਵਿੰਦਰ ਕੌਰ ਥਿਆੜਾ ਤੇ ਹੋਰ ਪਾਰਟੀ ਵਰਕਰ | (ਸੱਜੇ) ਰੋਸ ਪ੍ਰਦਰਸ਼ਨ ਦੌਰਾਨ ਮੇਅਰ ਵਨੀਤ ਧੀਰ ਤੇ ਹੋਰ | ਤਸਵੀਰਾਂ : ਜੀ.ਪੀ. ਸਿੰਘ
<br/>
ਨਕੋਦਰ ਰੋਡ 'ਤੇ ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦਾ ਯਤਨ ਕਰਦੇ ਹੋਏ ਪੁਲਿਸ ਮੁਲਾਜ਼ਮ | ਤਸਵੀਰ : ਜੀ. ਪੀ. ਸਿੰਘ
<br/>
27-04-2026
ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ 'ਚ ਹੋਈ ਮਾਮੂਲੀ ਝੜਪ
ਜਦੋਂ ਆਮ ਆਦਮੀ ਪਾਰਟੀ ਜਲੰਧਰ ਸੈਂਟਰਲ ਦੇ ਆਗੂ ਤੇ ਵਰਕਰ ਨਕੋਦਰ ਰੋਡ ਸਥਿਤ ਲਵਲੀ ਸਵੀਟਸ ਦੇ ਬਾਹਰ ਰੋਸ ਪ੍ਰਦਰਸ਼ਨ ਤੇ ਪੁਤਲਾ ਫੂਕਣ ਲਈ ਪੁੱਜੇ ਤਾਂ ਉਥੇ ਪਹਿਲਾਂ ਤੋਂ ਹੀ ਤਾਇਨਾਤ ਪੁਲਿਸ ਨਾਲ ਉਨ੍ਹਾਂ ਦੀ ਬਹਿਸ ਹੋ ਗਈ | ਇਹ ਬਹਿਸ ਦੇਖਦਿਆਂ ਹੀ ਦੇਖਦਿਆਂ ਝੜਪ 'ਚ ਬਦਲ ਗਈ | ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਲਵਲੀ ਸਵੀਟਸ ਦੇ ਨੇੜੇ ਜਾਣ ਤੋਂ ਰੋਕਣ ਲਈ ਬੇਰੀਕੇਡਿੰਗ ਕੀਤੀ ਹੋਈ ਸੀ, ਜਿਸ ਨੂੰ ਹਟਾਉਣ ਕਾਰਨ ਉਨ੍ਹਾਂ ਵਿਚਾਲੇ ਮਾਮੂਲੀ ਝੜਪ ਹੋ ਗਈ | ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਸਥਿਤੀ 'ਤੇ ਕਾਬੂ ਪਾ ਲਿਆ ਤੇ ਪ੍ਰਦਰਸ਼ਨਕਾਰੀ ਸ਼ਾਂਤੀਪੂਰਵਰਕ ਪ੍ਰਦਰਸ਼ਨ ਕਰਕੇ ਚਲੇ ਗਏ |