05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਕੇਂਦਰੀ ਵਿਧਾਨ ਸਭਾ ਖੇਤਰ ਰਾਮਾਮੰਡੀ ਵਿਖੇ ਭਾਜਪਾ ਨੂੰ ਮਿਲੀ ਮਜ਼ਬੂਤੀ <br/>

Ad Position 21
No active advertisement
ਬੈਠਕ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ 'ਮਨ ਕੀ ਬਾਤ' ਦੇ 133ਵੇਂ ਭਾਗ ਨੂੰ ਸੁਣਦੇ-ਦੇਖਦੇ ਹੋਏ ਪ੍ਰਦੇਸ਼ ਮਹਾਂਮੰਤਰੀ ਰਾਕੇਸ਼ ਰਾਠੌਰ, ਰਮਨ ਪੱਬੀ, ਅਸ਼ੋਕ ਸਰੀਨ ਰਿੱਕੀ ਤੇ ਹੋਰ ਆਗੂ | ਅਜੀਤ ਤਸਵੀਰ <br/> 27-04-2026
ਚੁਗਿੱਟੀ/ਜੰਡੂਸਿੰਘਾ, 26 ਅਪ੍ਰੈਲ (ਨਰਿੰਦਰ ਲਾਗੂ)-ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਮਹਾਂਮੰਤਰੀ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਨਿਵਾਸ ਅਸਥਾਨ ਕੇਂਦਰੀ ਵਿਧਾਨ ਸਭਾ ਖੇਤਰ ਰਾਮਾਮੰਡੀ 'ਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਕਾਂਗਰਸ ਦੇ ਜ਼ਿਲ੍ਹਾ ਮਹਾਂਮੰਤਰੀ ਭੁਪਿੰਦਰ ਅਨੂ ਅਤੇ ਨਵੀਨ ਪਰਾਗਪੁਰ ਵਲੋਂ ਆਪਣੇ ਸਾਥੀਆਂ ਸਮੇਤ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦਾ ਪੱਲਾ ਫੜ ਲਿਆ ਗਿਆ | ਦੋਨਾਂ ਆਗੂਆਂ ਦਾ ਭਾਜਪਾ ਪਰਿਵਾਰ 'ਚ ਸ਼ਾਮਿਲ ਹੋਣ 'ਤੇ ਪ੍ਰਦੇਸ਼ ਪ੍ਰਧਾਨ ਰਾਕੇਸ਼ ਰਾਠੌਰ ਵਲੋਂ ਬੀ.ਜੇ.ਪੀ. ਦਾ ਪਟਕਾ ਪਹਿਨਾ ਕੇ ਸਵਾਗਤ ਕੀਤਾ | ਇਸ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਰਾਕੇਸ਼ ਰਾਠੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਾਜਨੀਤਿਕ ਦਲਾਂ ਦੇ ਲੋਕ ਅੱਜ ਭਾਜਪਾ ਪਰਿਵਾਰ 'ਚ ਸ਼ਾਮਿਲ ਹੋ ਰਹੇ ਹਨ | ਇਸ ਤੋਂ ਸਪੱਸ਼ਟ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਸੂਬੇ 'ਚ ਜਿੱਤ ਦਾ ਝੰਡਾ ਲਹਿਰਾਏਗੀ | ਇਸ ਮੌਕੇ ਮੁੱਖ ਰੂਪ 'ਚ ਹਾਜ਼ਰ ਭਾਜਪਾ ਦੇ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਰਮਨ ਪੱਬੀ, ਜ਼ਿਲ੍ਹਾ ਮਹਾਂਮੰਤਰੀ ਅਸ਼ੋਕ ਸਰੀਨ, ਰਿੱਕੀ, ਸਾਬਕਾ ਪ੍ਰਦੇਸ਼ ਪ੍ਰਧਾਨ ਭਾਰਤੀ ਜਨਤਾ ਯੁਵਾ ਮੋਰਚਾ ਸੰਨੀ ਸ਼ਰਮਾ, ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਵਿਜ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਲਲਿਤ ਯਾਦਵ ਬੱਬੂ, ਮੰਡਲ ਪ੍ਰਧਾਨ ਚੰਦਨ ਰਖੇਜਾ ਹਾਜ਼ਰ ਹੋਏ | ਇਸ ਮੌਕੇ ਰਾਕੇਸ਼ ਰਾਠੌਰ ਦੇ ਨਿਵਾਸ ਅਸਥਾਨ 'ਤੇ ਪ੍ਰਧਾਨ ਮਤਰੀ ਨਰਿੰਦਰ ਮੋਦੀ ਦੇ ਲੋਕਪਿ੍ਆ ਪ੍ਰੋਗਰਾਮ 'ਮਨ ਕੀ ਬਾਤ' ਦੇ 133ਵੇਂ ਭਾਗ ਨੂੰ ਵੀ ਸਾਰੇ ਕਾਰਜਕਰਤਾਵਾਂ ਅਤੇ ਹਾਜ਼ਰ ਲੋਕਾਂ ਵਲੋਂ ਇਕ ਥਾਂ ਬੈਠ ਕੇ ਦੇਖਿਆ-ਸੁਣਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦੇ 135ਵੇਂ ਜਨਮ ਦਿਨ ਨੂੰ ਸਮਰਪਿਤ ਬਸਤੀ ਦਾਨਿਸ਼ਮੰਦਾਂ ਵਿਖੇ ਪ੍ਰਭਾਵਸ਼ਾਲੀ ਸਮਾਗਮ <br/> ਅਗਲੀ ਖ਼ਬਰ ਭਾਜਪਾ 'ਚ ਜਾਣ ਵਾਲੇ ਰਾਜ ਸਭਾ ਮੈਂਬਰਾਂ ਦੇ ਘਰਾਂ ਅੱਗੇ 'ਆਪ' ਵਲੋਂ ਰੋਸ ਪ੍ਰਦਰਸ਼ਨ <br/>
Ad Position 24