05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਵਿਰੋਧ ਕਰਨ ਦੇ ਨਾਂਅ 'ਤੇ ਮਾਹੌਲ ਖਰਾਬ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਵੇ-ਭੰਡਾਰੀ <br/>

Ad Position 21
No active advertisement
ਅਜੀਤ ਡੈਸਕ 27-04-2026
ਜਲੰਧਰ, 26 ਅਪ੍ਰੈਲ (ਸ਼ਿਵ)-ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਅੱਜ ਜਲੰਧਰ ਸ਼ਹਿਰ ਵਿਚ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਕਾਰੋਬਾਰੀ ਸਥਾਨ ਤੇ ਸੰਸਦ ਮੈਂਬਰ ਹਰਭਜਨ ਸਿੰਘ ਦੇ ਨਿਵਾਸ ਸਥਾਨ 'ਤੇ ਕੀਤੇ ਵਿਰੋਧ ਪ੍ਰਦਰਸ਼ਨ 'ਤੇ ਸਖ਼ਤ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਕੇ. ਡੀ. ਭੰਡਾਰੀ ਨੇ ਕਿਹਾ ਕਿ ਲੋਕਤੰਤਰ ਨੂੰ ਸੁਧਾਰਨ ਤੇ ਪੰਜਾਬ ਵਿਚ ਬਦਲਾਅ ਲਿਆਉਣ ਦੀਆਂ ਗੱਲਾਂ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸ ਹੱਦ ਤੱਕ ਲੋਕਤੰਤਰ ਤੋਂ ਦੂਰ ਹੋ ਗਈ ਹੈ, ਇਸ ਦਾ ਸਬੂਤ ਅੱਜ ਦੇਖਣ ਨੂੰ ਮਿਲਿਆ ਹੈ | ਆਮ ਆਦਮੀ ਪਾਰਟੀ ਬਣਾਉਣ ਵਿਚ ਯੋਗਦਾਨ ਪਾਉਣ ਵਾਲੇ ਅਤੇ ਪੰਜਾਬ ਤੇ ਦਿੱਲੀ ਵਿਚ ਸਰਕਾਰ ਬਣਾਉਣ ਵਿਚ ਵੱਡੀ ਜ਼ਿੰਮੇਵਾਰੀ ਨਿਭਾਉਣ ਵਾਲੇ ਮੈਂਬਰਾਂ ਨੇ ਅੱਜ ਲੋਕਤੰਤਰ ਤੋਂ ਦੂਰ ਹੋ ਚੁੱਕੀ ਆਮ ਆਦਮੀ ਪਾਰਟੀ ਨੂੰ ਛੱਡ ਦਿੱਤਾ ਹੈ | ਜਲੰਧਰ ਪੁਲਿਸ ਕਮਿਸ਼ਨਰ ਨੂੰ ਵੱਖ-ਵੱਖ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਦੇ ਰੂਪ ਵਿਚ ਗਲਤ ਕਾਰਵਾਈਆਂ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਹੋਮਿਓਪੈਥਿਕ ਸਸਤੀ ਤੇ ਕਾਰਗਰ ਇਲਾਜ ਪ੍ਰਣਾਲੀ-ਪਿ੍ੰਸੀਪਲ ਡਾ. ਪ੍ਰਮੋਦ ਕੁਮਾਰ <br/> ਅਗਲੀ ਖ਼ਬਰ ਡਾ. ਅੰਬੇਡਕਰ ਦੇ 135ਵੇਂ ਜਨਮ ਦਿਨ ਨੂੰ ਸਮਰਪਿਤ ਬਸਤੀ ਦਾਨਿਸ਼ਮੰਦਾਂ ਵਿਖੇ ਪ੍ਰਭਾਵਸ਼ਾਲੀ ਸਮਾਗਮ <br/>
Ad Position 24