ਜਲੰਧਰ, 26 ਅਪ੍ਰੈਲ (ਸ਼ਿਵ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 133ਵੇਂ ਮਨ ਕੀ ਬਾਤ ਪ੍ਰੋਗਰਾਮ ਦਾ ਇਕ ਵਿਸ਼ੇਸ਼ ਲਾਈਵ ਪ੍ਰੋਗਰਾਮ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ 'ਚ ਬਹੁਤ ਉਤਸ਼ਾਹ ਨਾਲ ਆਯੋਜਿਤ ਕੀਤਾ | ਪ੍ਰੋਗਰਾਮ 'ਚ ਵੱਡੀ ਗਿਣਤੀ ਵਿਚ ਭਾਜਪਾ ਵਰਕਰ, ਅਧਿਕਾਰੀ ਤੇ ਸਥਾਨਕ ਨਾਗਰਿਕ ਪ੍ਰਧਾਨ ਮੰਤਰੀ ਦੇ ਵਿਚਾਰ ਸੁਣਨ ਲਈ ਸ਼ਾਮਿਲ ਹੋਏ | ਪ੍ਰੋਗਰਾਮ ਦੌਰਾਨ ਮੌਜੂਦ ਸਾਰੇ ਲੋਕਾਂ ਨੇ ਪ੍ਰਧਾਨ ਮੰਤਰੀ ਵਲੋਂ ਰਾਸ਼ਟਰੀ ਹਿਤ, ਸਮਾਜ ਸੇਵਾ, ਸਫ਼ਾਈ, ਸਵੈ-ਨਿਰਭਰ ਭਾਰਤ, ਯੁਵਾ ਸ਼ਕਤੀ, ਮਹਿਲਾ ਸਸ਼ਕਤੀਕਰਨ ਤੇ ਰਾਸ਼ਟਰ ਨਿਰਮਾਣ ਨਾਲ ਸੰਬੰਧਿਤ ਦਿੱਤੇ ਗਏ ਪ੍ਰੇਰਨਾਦਾਇਕ ਸੰਦੇਸ਼ਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਹਰੇਕ ਵਿਅਕਤੀ ਤੱਕ ਪਹੁੰਚਾਉਣ ਦਾ ਸੰਕਲਪ ਲਿਆ | ਇਸ ਮੌਕੇ ਭਾਜਪਾ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਦਵਿੰਦਰ ਭਾਰਦਵਾਜ ਨੇ ਕਿਹਾ ਕਿ 'ਮਨ ਕੀ ਬਾਤ' ਸਿਰਫ਼ ਇਕ ਪ੍ਰੋਗਰਾਮ ਨਹੀਂ ਹੈ, ਸਗੋਂ ਇਕ ਪ੍ਰੇਰਨਾਦਾਇਕ ਸੰਵਾਦ ਹੈ ਜੋ ਦੇਸ਼ ਵਾਸੀਆਂ ਨੂੰ ਜੋੜਦਾ ਹੈ ਅਤੇ ਸਮਾਜ ਵਿਚ ਸਕਾਰਾਤਮਿਕ ਬਦਲਾਅ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ |