ਭੁਲੱਥ, 26 ਅਪ੍ਰੈਲ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਨੇ ਇਕ ਨੌਜਵਾਨ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਭੁਲੱਥ ਐਸ. ਐਚ. ਓ. ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਏ. ਐਸ. ਆਈ. ਰਾਕੇਸ਼ ਕੁਮਾਰ, ਹੈੱਡ ਕਾਂਸਟੇਬਲ ਪਿ੍ੰਸ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਭੁਲੱਥ ਕਲੋਨੀ ਪਾਸ ਪੁੱਜੇ ਤਾਂ ਸਾਹਮਣੇ ਤੋਂ ਆ ਰਿਹਾ ਇਕ ਨੌਜਵਾਨ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਇਕਦਮ ਪਿੱਛੇ ਹੋਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਪੁਲਿਸ ਕਰਮਚਾਰੀਆਂ ਵਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਸੰਦੀਪ ਕੁਮਾਰ ਉਰਫ਼ ਰਾਜੂ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ |