ਜਲੰਧਰ/ਜਮਸ਼ੇਰ ਖ਼ਾਸ, 26 ਅਪ੍ਰੈਲ (ਜਸਪਾਲ ਸਿੰਘ, ਹਰਵਿੰਦਰ ਕੁਮਾਰ)-ਕਸਬਾ ਜਮਸ਼ੇਰ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਕਸਬਾ ਜਮਸ਼ੇਰ ਦੇ ਮੁੱਦਿਆਂ ਤੋਂ ਜਾਣੂ ਕਰਵਾਇਆ | ਮੁਲਾਕਾਤ ਦੌਰਾਨ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਹਰਿੰਦਰ ਸਿੰਘ ਬਿੱਟੂ ਸ਼ਾਹ ਗੁਰਪ੍ਰੀਤ ਸਿੰਘ ਸ਼ੇਰਗਿੱਲ ਤੇ ਅਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਬੀਤੀ ਸ਼ਾਮ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੂੰ ਕਸਬਾ ਜਮਸ਼ੇਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਸਥਿਤੀਆਂ ਤੋਂ ਜਾਣੂ ਕਰਵਾਇਆ | ਇਸ ਦੌਰਾਨ ਉਨ੍ਹਾਂ ਕਿਹਾ ਕਿ ਕਸਬਾ ਜਮਸ਼ੇਰ ਦੀਆਂ ਸੜਕਾਂ ਦੀ ਹਾਲਤ ਕਾਫੀ ਖਸਤਾ ਹੈ, ਜਿਸ ਕਾਰਨ ਕਸਬਾ ਜਮਸ਼ੇਰ ਵਿਚ ਲੰਮਾ ਜਾਮ ਲੱਗਦਾ ਹੈ | ਇਸੇ ਤਰ੍ਹਾ ਭੌਡੇ ਸਪਰਾਏ 'ਚ ਬਣੀ ਅਨਾਜ ਮੰਡੀ ਦੀ ਸੜਕ ਦੀ ਹਾਲਤ ਕਾਫੀ ਖਸਤਾ ਹੈ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਮੰਡੀ ਤੱਕ ਲਿਜਾਣ ਤੱਕ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸੇ ਤਰ੍ਹਾਂ ਹੀ ਜਮਸ਼ੇਰ ਅਨਾਜ ਮੰਡੀ ਨੂੰ ਜਾਂਦੀ ਸੜਕ ਦੀ ਹਾਲਤ ਵੀ ਕਾਫੀ ਖਸਤਾ ਹੈ, ਡੇਅਰੀ ਕੰਪਲੈਕਸ ਜਮਸ਼ੇਰ ਖਾਸ ਵਿਚ ਖਾਲੀ ਪਏ ਪਲਾਟਾਂ ਵਿਚ ਗੰਦੇ ਪਾਣੀ ਭਰੇ ਹੋਣ ਕਾਰਨ ਮੱਛਰਾਂ ਦੀ ਭਰਮਾਰ ਹੈ, ਜਿਸ ਕਾਰਨ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੰਬੰਧੀ ਪ੍ਰੇਸ਼ਾਨੀਆਂ ਝੱਲਣੀਆਂ ਪੈਂਦੀਆਂ ਹਨ | ਇਸ ਤੋਂ ਇਲਾਵਾ ਵੀ ਉਨ੍ਹਾਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਹੋਰ ਮੁੱਦਿਆਂ ਤੋਂ ਜਾਣੂ ਕਰਵਾਇਆ | ਮੀਟਿੰਗ ਦੌਰਾਨ ਪੰਚ ਬਿਕਰਮਜੀਤ ਸਿੰਘ ਵਿੱਕੀ ਚੀਮਾ, ਅਮਿਤ ਕੁਮਾਰ ਟੀਕੂ, ਗੁਰਮੁਖ ਸਿੰਘ, ਵਿਸ਼ਾਲ ਤੇਜੀ, ਵਰਿੰਦਰ ਦੁੱਗਲ, ਮਨਦੀਪ ਮਾਨਾ ਜਮਸ਼ੇਰੀਆ, ਰਕੇਸ਼ ਕੁਮਾਰ ਆਦਿ ਹਾਜ਼ਰ ਸਨ |