06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਮੰਡੀਆਂ 'ਚ ਐਤਵਾਰ ਤੱਕ ਪੁੱਜੀ 386256 ਮੀਟਰਿਕ ਟਨ ਕਣਕ, 385627 ਮੀਟਰਿਕ ਟਨ ਕਣਕ ਦੀ ਖ਼ਰੀਦ <br/>

Ad Position 21
No active advertisement
ਅਜੀਤ ਡੈਸਕ 27-04-2026
ਜਲੰਧਰ, 26 ਅਪ੍ਰੈਲ (ਜਤਿੰਦਰ ਪੰਮੀ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ | ਐਤਵਾਰ ਸ਼ਾਮ ਤੱਕ 386256 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 385627 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ | ਇਸ ਸੰਬੰਧੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਖਰੀਦ ਕੀਤੀ ਫਸਲ ਦੀ ਕਿਸਾਨਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ 936 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਏਜੰਸੀ ਵਾਰ ਖਰੀਦ ਦਾ ਵੇਰਵਾ ਦਿੰਦਿਆਂ ਡੀ. ਸੀ. ਵਾਲੀਆ ਨੇ ਦੱਸਿਆ ਕਿ ਪਨਗਰੇਨ ਵਲੋਂ 111494 ਮੀਟਰਿਕ ਟਨ, ਮਾਰਕਫੈੱਡ ਵਲੋਂ 103247 ਮੀਟਰਿਕ ਟਨ, ਪਨਸਪ ਵਲੋਂ 91576 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 49186 ਮੀਟਰਿਕ ਟਨ, ਐਫ. ਸੀ. ਆਈ. ਵਲੋਂ 29785 ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 339 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲਿਫਟਿੰਗ 'ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ |

Ad Position 22
No active advertisement
ਪਿਛਲੀ ਖ਼ਬਰ ਬਾਰ ਕੌਂਸਲ ਦੇ ਤੀਜੀ ਵਾਰ ਮੈਂਬਰ ਚੁਣੇ ਗਏ ਕਰਨਜੀਤ ਸਿੰਘ ਦਾ ਵਕੀਲਾਂ ਵਲੋਂ ਸਵਾਗਤ <br/> ਅਗਲੀ ਖ਼ਬਰ ਜਿੰਮਖਾਨਾ ਪ੍ਰੀਮੀਅਰ ਲੀਗ 'ਚ ਹੋਏ ਫਸਵੇਂ ਤੇ ਰੋਮਾਂਚਕ ਮੁਕਾਬਲੇ <br/>
Ad Position 24