ਜਲੰਧਰ, 26 ਅਪ੍ਰੈਲ (ਜਤਿੰਦਰ ਪੰਮੀ)-ਬਾਰ ਕੌਂਸਲ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਲਗਾਤਾਰ ਤੀਜੀ ਵਾਰ ਮੈਂਬਰ ਚੁਣੇ ਗਏ ਐਡਵੋਕੇਟ ਕਰਨਜੀਤ ਸਿੰਘ ਦਾ ਜਲੰਧਰ ਆਉਣ 'ਤੇ ਵਕੀਲਾਂ ਵਲੋਂ ਨਿੱਘਾ ਸਵਾਗਤ ਕੀਤਾ | ਇਸ ਮੌਕੇ ਵਕੀਲਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਕਰਨਜੀਤ ਸਿੰਘ ਨੇ ਯਕੀਨ ਦਿਵਾਇਆ ਕਿ ਉਹ ਵਕੀਲ ਸਾਥੀਆਂ ਨਾਲ ਹਮੇਸ਼ਾ ਖੜ੍ਹੇ ਰਹਿਣਗੇ ਤੇ ਉਨ੍ਹਾਂ ਦੇ ਬਿਹਤਰੀ ਲਈ ਹਮੇਸ਼ਾ ਕੰਮ ਕਰਦੇ ਰਹਿਣਗੇ | ਇਸ ਮੌਕੇ ਸਵਾਗਤ ਕਰਨ ਵਾਲੇ ਵਕੀਲਾਂ 'ਚ ਗੁਰਜੀਤ ਸਿੰਘ ਕਾਹਲੋਂ, ਪਰਮਿੰਦਰ ਸਿੰਘ ਢਿੱਲੋਂ, ਸੁਖਵਿੰਦਰਜੀਤ ਸਿੰਘ ਟੁਰਨਾ, ਗੁਰਮੇਲ ਸਿੰਘ ਲਿੱਧੜ, ਪਰਮਜੀਤ ਸਿੰਘ ਟੁਰਨਾ, ਹੁਸਨ ਲਾਲ, ਕਰਮਿੰਦਰਪਾਲ ਸਿੰਘ, ਗੁਰਨਾਮ ਸਿੰਘ ਸੈਣੀ, ਸਤਨਾਮ ਸਿੰਘ ਤੇ ਹੋਰ ਹਾਜ਼ਰ ਸਨ | ਦੱਸਣਯੋਗ ਹੈ ਕਿ ਕਰਨਜੀਤ ਸਿੰਘ ਦੀ ਜਿੱਤ 'ਚ ਐਡਵੋਕੇਟ ਪ੍ਰੇਮ ਸਿੰਘ ਸਿਆਲ ਤੇ ਉਨ੍ਹਾਂ ਦੇ ਪਰਿਵਾਰ ਦਾ ਵੱਡਾ ਯੋਗਦਾਨ ਹੈ, ਜਿਨ੍ਹਾਂ ਨੇ ਸਾਰੇ ਹਾਜ਼ਰ ਵਕੀਲਾਂ ਨੇ ਦਿਲੋਂ ਧੰਨਵਾਦ ਕੀਤਾ |